image caption:

ਚੀਨ ‘ਚ ਕੋਰੋਨਾ ਨੇ ਮਚਾਈ ਹਾਹਾਕਾਰ

 ਚੀਨ ਵਿੱਚ ਆਏ ਦਿਨ ਕੋਰੋਨਾ ਵਾਇਰਸ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ । ਇੱਥੇ 27 ਤੋਂ ਵੱਧ ਸੂਬੇ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16 ਹਜ਼ਾਰ 412 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸ਼ੰਘਾਈ ਵਿੱਚ ਇੱਕ ਦਿਨ ਵਿੱਚ ਰਿਕਾਰਡ 8 ਹਜ਼ਾਰ 581 ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਦੇ ਕਈ ਸੂਬਿਆਂ ਵਿੱਚ ਓਮੀਕਰੋਨ ਵੇਰੀਐਂਟ ਫੈਲ ਗਿਆ ਹੈ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਚੀਨ ਵਿੱਚ ਕੋਰੋਨਾ ਨਾਲ ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਚੀਨੀ ਪ੍ਰਸ਼ਾਸਨ ਨੇ ਦੇਸ਼ ਦੀ ਵਿੱਤੀ ਰਾਜਧਾਨੀ ਸ਼ੰਘਾਈ ਵਿੱਚ ਲਾਕਡਾਊਨ ਲਗਾ ਦਿੱਤਾ ਹੈ। ਇੰਨਾ ਹੀ ਨਹੀਂ ਇੱਥੇ ਦੋ ਕਰੋੜ ਤੋਂ ਵੱਧ ਨਾਗਰਿਕਾਂ ਦੀ ਕੋਰੋਨਾ ਜਾਂਚ ਲਈ ਸਖ਼ਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇੱਥੇ ਲੋਕਾਂ ਨੂੰ ਬਿਨ੍ਹਾਂ ਕਿਸੇ ਕਾਰਨ ਘਰੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ । ਜੇਕਰ ਕੋਈ ਮੈਡੀਕਲ ਐਮਰਜੈਂਸੀ ਹੋਵੇ ਤਾਂ ਹੀ ਕੋਈ ਵਿਅਕਤੀ ਘਰੋਂ ਬਾਹਰ ਨਿਕਲ ਸਕਦਾ ਹੈ।