image caption:

ਪੰਜਾਬ ਵਿੱਚ ਹਿੰਸਾ ਦੀਆਂ ਘਟਨਾਵਾਂ ਵਿੱਚ ਤਾਜ਼ਾ ਵਾਧਾ ਬਹੁਤ ਚਿੰਤਾਜਨਕ : ਕੈਪਟਨ ਅਮਰਿੰਦਰ ਸਿੰਘ

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ- 'ਪੰਜਾਬ ਵਿੱਚ ਹਿੰਸਾ ਦੀਆਂ ਘਟਨਾਵਾਂ ਵਿੱਚ ਤਾਜ਼ਾ ਵਾਧਾ ਬਹੁਤ ਚਿੰਤਾਜਨਕ ਹੈ। ਪੰਜਾਬ ਪੁਲਿਸ ਇਨ੍ਹਾਂ ਸਥਿਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ, ਜੇਕਰ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਜਾਵੇ। ਕਿਸੇ ਨੂੰ ਵੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।''

ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨਾਂ ਵਿਚ ਅਸੁਰੱਖਿਆ ਦੀ ਭਾਵਨਾ ਬਣ ਗਈ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੂੰ ਬੇਨਤੀ ਕੀਤੀ ਕਿ ਉਹ ਪ੍ਰਾਪੇਗੰਡਾ ਵਾਲੇ ਕੰਮਾਂ ਵਿਚ ਰੁੱਝੇ ਰਹਿਣ ਨਾਲੋਂ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ।