image caption:

ਮਿਸ ਪੰਜਾਬਣ ਮਾਮਲੇ ’ਚ PTC ਦੇ MD ਰਬਿੰਦਰ ਨਾਰਾਇਣ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

 ਚੰਡੀਗੜ੍ਹ: &lsquoਮਿਸ ਪੀਟੀਸੀ ਪੰਜਾਬਣ&rsquo ਮਾਮਲੇ ਵਿਚ ਹਿਰਾਸਤ ਵਿਚ ਲਏ ਗਏ ਪੀਟੀਸੀ ਨੈੱਟਵਰਕ ਦੇ ਐਮਡੀ ਰਬਿੰਦਰ ਨਾਰਾਇਣ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਹਨਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ &rsquoਤੇ ਭੇਜ ਦਿੱਤਾ ਹੈ। ਹੁਣ 8 ਅਪ੍ਰੈਲ ਨੂੰ ਉਹਨਾਂ ਦੀ ਮੁੜ ਅਦਾਲਤ ਵਿਚ ਪੇਸ਼ੀ ਹੋਵੇਗੀ। ਉਹਨਾਂ ਨੂੰ ਮੈਡੀਕਲ ਜਾਂਚ ਲਈ ਮੁਹਾਲੀ ਦੇ 6 ਫੇਜ਼ ਹਸਪਤਾਲ ਲਿਆਂਦਾ ਗਿਆ ਸੀ।

ਦੱਸ ਦੇਈਏ ਕਿ ਇਹ ਕਾਰਵਾਈ ਮਿਸ ਪੰਜਾਬਣ ਵਿਚ ਹਿੱਸਾ ਲੈਣ ਵਾਲੀ ਇਕ ਲੜਕੀ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਤੋਂ ਬਾਅਦ ਕੀਤੀ ਗਈ ਹੈ। ਲੜਕੀ ਨੇ ਇਲਜ਼ਾਮ ਲਾਇਆ ਸੀ ਕਿ ਉਸ ਨੂੰ ਇਕ ਹੋਟਲ ਦੇ ਕਮਰੇ ਵਿਚ ਬੰਦ ਕਰ ਦਿੱਤਾ ਗਿਆ ਤੇ ਪੀਟੀਸੀ ਸਟਾਫ਼ ਨੇ ਉਸ ਨਾਲ ਦੁਰਵਿਵਹਾਰ ਕੀਤਾ। ਪੀਟੀਸੀ ਹਰ ਸਾਲ ਸੁੰਦਰਤਾ ਮੁਕਾਬਲੇ ਦਾ ਆਯੋਜਨ ਕਰਦਾ ਹੈ।