image caption:

ਟਿਕੈਤ ਨੇ ਅੰਦੋਲਨ ਮੁੜ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ

 ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਮੁੜ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਭੁੱਲ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅੰਦੋਲਨ ਲਈ ਤਿਆਰ ਰਹਿਣ ਲਈ ਕਿਹਾ ਹੈ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਸਾਲ ਕਿਸਾਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ । ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ ਪਰ ਤਿਆਰੀਆਂ ਮੁਕੰਮਲ ਹਨ।
ਮੁਜ਼ੱਫਰਨਗਰ ਵਿੱਚ ਬੋਲਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਹੋਰ ਵੀ ਕਈ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ, ਵਾਜਬ ਕੀਮਤਾਂ &lsquoਤੇ ਬਿਜਲੀ, ਸਿੰਚਾਈ ਵਰਗੇ ਵਾਅਦੇ ਕੀਤੇ ਗਏ ਸਨ ਪਰ ਅੱਜ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ। ਜਿਸ ਕਾਰਨ ਕਿਸਾਨ ਸਰਕਾਰ ਖਿਲਾਫ਼ ਇੱਕ ਵਾਰ ਫਿਰ ਤੋਂ ਅੰਦੋਲਨ ਕਰਨ ਲਈ ਤਿਆਰ ਹਨ। ਜਿਸਦੇ ਲਈ ਉਨ੍ਹਾਂ ਵੱਲੋਂ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ।