image caption:

ਚੰਡੀਗੜ੍ਹ ‘ਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਬਰਿੰਦਰ ਢਿੱਲੋਂ ਤੇ ਨਵਜੋਤ ਸਿੱਧੂ ਆਪਸ ‘ਚ ਹੀ ਭਿੜੇ,

 ਕਾਂਗਰਸ ਵਿੱਚ ਅਜੇ ਵੀ ਅੰਦਰੂਨੀ ਕਲੇਸ਼ ਜਾਰੀ ਹੈ। ਚੰਡੀਗੜ੍ਹ ਵਿੱਚ ਅੱਜ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ ਸੀ ਪਰ ਇਸ ਦੌਰਾਨ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਰਹਿ ਚੁੱਕੇ ਨਵਜੋਤ ਸਿੰਘ ਸਿੱਧੂ ਆਪਸ ਵਿਚ ਹੀ ਭਿੜ ਗਏ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਅਤੇ ਬਰਿੰਦਰ ਸਿੰਘ ਵਿਚਾਲੇ ਤਿੱਖੀ ਬਹਿਸ ਹੋਈ ਹੈ।

ਮਹਿੰਗਾਈ ਖ਼ਿਲਾਫ਼ ਇਸ ਪ੍ਰਦਰਸ਼ਨ ਵਿੱਚ ਨਵਜੋਤ ਸਿੰਘ ਸਿੱਧੂ, ਬਰਿੰਦਰ ਸਿੰਘ ਢਿੱਲੋਂ ਅਤੇ ਰਾਜਾ ਵੜਿੰਗ ਸਣੇ ਹੋਰ ਕਈ ਆਗੂ ਮੌਜੂਦ ਸਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਇਮਾਨਦਾਰ ਹਨ ਜਦ ਕਿ ਕਾਂਗਰਸ ਦੇ ਵਿੱਚ ਹੀ ਕੁੱਝ ਲੀਡਰ ਹਨ ਜੋ ਬੇਈਮਾਨ ਹਨ। ਜਿਸ ਤੋਂ ਬਾਅਦ ਬਰਿੰਦਰ ਸਿੰਘ ਢਿੱਲੋਂ ਭੜਕ ਗਏ ਅਤੇ ਉਨ੍ਹਾਂ ਕਿਹਾ ਕਿ ਪਹਿਲਾ ਤੁਸੀ ਨਾਮ ਦੱਸੋ ਕਿ ਕਿਹੜੇ ਉਹ ਆਗੂ ਹਨ ਜਿਨ੍ਹਾਂ ਨੂੰ ਤੁਸੀ ਬੇਈਮਾਨ ਕਹਿ ਰਹੇ ਹੋ। ਜਾਂ ਤੁਸੀ ਇਹ ਗੱਲ ਵਾਪਸ ਲੈ ਲਵੋ। ਇਸ ਦੌਰਾਨ ਕਾਂਗਰਸ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੋਵਾਂ ਦੇ ਸਮਰੱਥਕ ਨਾਅਰੇਬਾਜ਼ੀ ਕਰਨ ਲੱਗ ਗਏ।