image caption:

ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦਾ ਸਾਰਾ ਖਰਚ ਪੰਜਾਬ ਸਰਕਾਰ ਚੁੱਕਣ ਲਈ ਤਿਆਰ : ਭਗਵੰਤ ਮਾਨ

 ਚੰਡੀਗੜ੍ਹ: ਨਿੱਜੀ ਚੈਨਲ &rsquoਤੇ ਚੱਲ ਰਹੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਸਿਆਸਤ ਭਖੀ ਹੋਈ ਹੈ। ਉੱਥੇ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਮੇਟੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਲੈਟੇਸਟ ਤਕਨੀਕ ਦੇ ਨਾਲ ਲੈਸ ਕੀਤਾ ਜਾਵੇ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਨੂੰ ਪੂਰੇ ਵਿਸ਼ਵ ਚ ਪ੍ਰਚਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਅਤੇ ਧਰਮ ਬਣਦਾ ਹੈ। ਜਿਸ ਦੇ ਲਈ ਸ੍ਰੀ ਹਰਿਮੰਦਰ ਸਾਹਿਬ ਨੂੰ ਨਵੀਂ ਤਕਨੀਕ ਦੇ ਨਾਲ ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ। ਰੇਡੀਓ ਅਤੇ ਸਾਰੇ ਆਧੁਨਿਕ ਸੰਸਾਧਨਾਂ ਦੇ ਜ਼ਰੀਏ ਗੁਰਬਾਣੀ ਦਾ ਪ੍ਰਸਾਰ ਕੀਤਾ ਜਾਵੇਗਾ। ਤਾਂ ਜੋ ਦੁਰ ਦੁਰਾਡੇ ਬੈਠੇ ਲੋਕ ਗੁਰਬਾਣੀ ਦਾ ਆਨੰਦ ਮਾਣ ਸਕਣ।