image caption:

ਰਾਮ ਰਹੀਮ 'ਖਤਰਨਾਕ ਅਪਰਾਧੀ' ਨਹੀਂ : ਹਾਈਕੋਰਟ

 ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਰਲੋ ਮਾਮਲੇ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਵੀਰਵਾਰ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਡੇਰਾ ਮੁਖੀ 'ਖਤਰਨਾਕ ਅਪਰਾਧੀ'   ਨਹੀਂ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਪੰਜਾਬ ਹਰਿਆਣਾ ਹਾਈਕੋਰਟ ਨੇ ਇਹ ਫੈਸਲਾ ਰਾਮ ਰਹੀਮ ਦੀ ਫਰਲੋ ਵਿਰੁੱਧ ਦਾਖਲ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖਿਆ ਹੋਇਆ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਜਵਾਬ ਦਾਖਲ ਕਰਨ ਲਈ ਕਿਹਾ ਸੀ, ਜਿਸ 'ਤੇ ਸਰਕਾਰ ਵੱਲੋਂ ਰਾਮ ਰਹੀਮ ਹਰਡਕੋਰ ਕ੍ਰਿਮੀਨਾਲ ਦੀ ਸ਼੍ਰੇਣੀ ਵਿੱਚ ਨਹੀਂ ਆਉਂਦਾ ਹੈ, ਇਸ ਲਈ ਫਰਲੋ ਦਾ ਹੱਕਦਾਰ ਹੈ।