image caption:

ਚੋਣਾਂ ਤੋਂ ਪਹਿਲਾਂ ਭਾਜਪਾ ਹਿਮਾਚਲ ਪ੍ਰਦੇਸ਼ ਦਾ ਮੁੱਖ ਮੰਤਰੀ ਬਦਲਣ ਦੀ ਤਿਆਰੀ ’ਚ: ਸਿਸੋਦੀਆ

 ਨਵੀਂ ਦਿੱਲੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ ਕਿ ਭਾਜਪਾ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੈਰਾਮ ਠਾਕੁਰ ਦੀ ਥਾਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਮੁੱਖ ਮੰਤਰੀ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ। ਇਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਵੱਡਾ ਬਦਲਾਅ ਕਰਨਾ ਚਾਹੁੰਦੀ ਹੈ ਕਿਉਂਕਿ ਉਸ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਵੱਧਦੀ ਮਕਬੂਲੀਅਤ ਕਾਰਨ ਰਾਜ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਡਰ ਹੈ।