image caption:

ਸਾਬਕਾ ਡੀਜੀਪੀ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫਤਾਰੀ ਉਤੇ ਰੋਕ ਬਰਕਰਾਰ

 ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਤੋਂ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ਉਤੇ ਰੋਕ ਬਰਕਰਾਰ ਰਹੇਗੀ। ਇਸ ਮਾਮਲੇ ਬਾਰੇ ਪੰਜਾਬ ਦੇ ਐਡਵੋਕੇਟ ਜਨਰਲ ਹਾਈਕੋਰਟ ਵਿੱਚ ਪੇਸ਼ ਹੋਏ ਸੀ। ਉਨ੍ਹਾਂ ਹਾਈਕੋਰਟ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੂੰ ਸੁਮੇਧ ਸਿੰਘ ਸੈਣੀ ਦੀ ਹੋਰ ਕਿਸੇ ਮਾਮਲੇ ਵਿੱਚ ਲੋੜ ਨਹੀਂ ਹੈ।

ਇਸ ਤੋਂ ਇਲਾਵਾ ਸੁਮੇਧ ਸਿੰਘ ਸੈਣੀ ਦੀ ਕੋਠੀ ਵਿਵਾਦ ਮਾਮਲੇ ਵਿੱਚ ਨਵੀਂ ਐਸਆਈਟੀ ਗਠਿਤ ਕੀਤੀ ਜਾਵੇਗੀ। ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਨੂੰ ਹੁਣ ਅੱਗੇ ਕਿਸੇ ਮਾਮਲੇ ਵਿੱਚ ਸੈਣੀ ਦੀ ਲੋੜ ਨਹੀਂ ਹੈ। ਸੈਣੀ ਖਿਲਾਫ ਜੋ ਵੀ ਪੁਰਾਣੀ ਐਫਆਈ ਆਰ ਹੈ, ਉਨ੍ਹਾਂ ਮਾਮਲਿਆਂ ਦੀ ਜਾਂਚ ਵਿੱਚ ਸੈਨੀ ਮਦਦ ਕਰਨਗੇ। ਕੋਠੀ ਵਿਵਾਦ ਵਿੱਚ 11 ਅਤੇ 13 ਨੰਬਰ ਐਫਆਈਆਰ ਦੀ ਜਾਂਚ ਲਈ ਨਵੀਂ ਐਸਆਈਟੀ ਬਣਾਈ ਜਾਵੇਗੀ। ਪੰਜਾਬ ਸਰਕਾਰ ਨੇ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਭੇਜਿਆ ਸੀ ਅਤੇ ਸੁਪਰੀਮ ਕੋਰਟ ਨੇ ਇਸ ਮਾਮਲੇ ਬਾਰੇ ਹਾਈਕੋਰਟ ਨੂੰ ਨਿਪਟਾਰੇ ਦੇ ਆਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਹਾਈਕੋਰਟ ਵਿੱਚ ਇਸ ਮਾਮਲੇ ਉਤੇ ਸੁਣਵਾਈ ਹੋਈ।