image caption:

ਚੰਨੀ ਵਿਰੁੱਧ ਟਿੱਪਣੀ ਨਾਲ ਵਧ ਸਕਦੀਆਂ ਹਨ ਜਾਖੜ ਦੀਆਂ ਮੁਸ਼ਕਿਲਾਂ,

 ਚੰਡੀਗੜ੍ਹ:  ਦਲਿਤ ਭਾਈਚਾਰੇ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ  ਖਿਲਾਫ ਕੀਤੀ ਗਈ ਕਥਿਤ ਟਿੱਪਣੀ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ  ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਈ ਕਾਂਗਰਸੀ  ਨੇਤਾਵਾਂ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਕਾਂਗਰਸ ਹਾਈਕਮਾਂਡ ਤੋਂ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਦੋਆਬੇ ਦੇ ਕਈ ਨੇਤਾਵਾਂ ਨੇ ਉਨ੍ਹਾਂ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਨੁਸੂਚਿਤ ਜਾਤੀ ਦੇ ਨੇਤਾ ਹੋਣ ਕਾਰਨ ਕਥਿਤ ਤੌਰ 'ਤੇ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ।

ਹਾਲਾਂਕਿ ਜਾਖੜ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਚੰਨੀ ਅਤੇ ਦਲਿਤ ਭਾਈਚਾਰੇ ਖਿਲਾਫ ਕੁਝ ਵੀ ਗਲਤ ਨਹੀਂ ਕਿਹਾ ਹੈ। ਇਸ ਦੇ ਬਾਵਜੂਦ ਉਨ੍ਹਾਂ 'ਤੇ ਹਮਲੇ ਹੋ ਰਹੇ ਹਨ। ਜਾਖੜ ਦੇ ਬਿਆਨ ਖਿਲਾਫ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਦਲਿਤਾਂ ਵਲੋਂ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ ਅਤੇ ਪੁਲਸ ਤੋਂ ਉਨ੍ਹਾਂ ਖਿਲਾਫ ਐੱਸ.ਸੀ.ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।