image caption:

ਇੱਕ ਹਫ਼ਤੇ ਦੇ ਅੰਦਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਯੂਟਿਊਬ ਚੈਨਲ ਸ਼ੁਰੂ ਕਰੇਗੀ : ਧਾਮੀ

 ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਨੂੰ ਲੈਕੇ ਐਸਜੀਪੀਸੀ ਦਾ ਵੱਡਾ ਬਿਆਨ ਆਇਆ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਯੂਟਿਊਬ ਚੈਨਲ ਸ਼ੁਰੂ ਕਰੇਗੀ। ਜਿਸ ''ਤੇ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਧਾਮੀ ਨੇ ਇਹ ਵੀ ਕਿਹਾ ਕਿ ਜਲਦ ਹੀ ਕਮੇਟੀ ਵੱਲੋਂ ਸੈਟੇਲਾਈਟ ਚੈਨਲ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਜੀਪੀਸੀ ਨੂੰ ਚਿੱਠੀ ਲਿਖ ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਦੀ ਇਜਾਜ਼ਤ ਸਰਕਾਰ ਨੂੰ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਹੀ ਐਸਜੀਪੀਸੀ ਪ੍ਰਧਾਨ ਦਾ ਇਹ ਬਿਆਨ ਆਇਆ ਹੈ। ਚਿੱਠੀ ਵਿੱਚ ਮਾਨ ਨੇ ਲਿਖਿਆ ਕਿ ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਅੱਜ ਸਮੇਂ ਦੀ ਲੋੜ ਹੈ ਅਤੇ ਸਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇਕੋ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀਵੀ ਸਮੇਤ ਸੰਚਾਰ ਦੇ ਹੋਰ ਸਾਧਨਾ ਜਿਵੇਂ ਰੇਡੀਓ, ਐਫਐਮ, ਸੋਸ਼ਲ ਮੀਡੀਆ ਅਤੇ ਮੋਬਾਈਲ ਐਪਸ ਰਾਹੀਂ ਪ੍ਰਸਾਰਤ ਕਰਨ ਦੀ ਆਗਿਆ ਦਿੱਤੀ ਜਾਵੇ।