image caption:

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਾਂਝੀ ਕਮੇਟੀ ਬਣਾਉਣ ਦੀ ਅਪੀਲ

 ਅੰਮ੍ਰਿਤਸਰ - ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ (ਉਤਰਾਖੰਡ) ਦੇ ਮਸਲੇ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਕਮੇਟੀ ਨੇ ਇਕੱਤਰਤਾ &rsquoਚ ਵਿਚਾਰ-ਵਟਾਂਦਰੇ ਮਗਰੋਂ ਗੁਰਦੁਆਰਾ ਸਾਹਿਬ ਦੇ ਮਸਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਸਾਂਝੀ ਕਮੇਟੀ ਗਠਿਤ ਕਰਨ ਦੀ ਅਪੀਲ ਕੀਤੀ ਹੈ। ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ ਸਬ-ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਗੁਰਮੀਤ ਸਿੰਘ ਸ਼੍ਰੈਣੀ ਮੱਧ ਪ੍ਰਦੇਸ਼, ਬਾਬਾ ਤਰਸੇਮ ਸਿੰਘ ਨਾਨਕਮਤਾ, ਬਾਬਾ ਗੁਰਵਿੰਦਰ ਸਿੰਘ ਕਾਰਸੇਵਾ ਵਾਲੇ, ਹਰਜੀਤ ਸਿੰਘ ਧੂਆ, ਗੁਰਦੀਪ ਸਿੰਘ ਸਹੋਤਾ ਤੇ ਸ. ਜਗਜੀਤ ਸਿੰਘ ਨੇ ਸ਼ਿਰਕਤ ਕੀਤੀ।