image caption:

ਕੇਜਰੀਵਾਲ ਤੇ ਮਾਨ ਦੇ ਆਉਣ ਤੋਂ ਪਹਿਲਾਂ ਜਲੰਧਰ 'ਚ ਕੰਧਾਂ 'ਤੇ ਲਿਖਿਆ 'ਖ਼ਾਲਿਸਤਾਨ ਜ਼ਿੰਦਾਬਾਦ'

 ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ  ਦੇ ਜਲੰਧਰ ਆਉਣ ਕਾਰਨ ਸੁਰੱਖਿਆ ਦੇ ਸਖ਼ਤ ਇੰਤਜ਼ਾਮਾਤ ਕਰਨ ਦੇ ਦਾਅਵੇ ਉਸ ਵੇਲੇ ਫੁਸ ਨਜ਼ਰ ਆਏ ਜਦੋਂ ਟਾਂਡਾ ਰੋਡ 'ਤੇ ਇਕ ਧਾਰਮਿਕ ਸਥਾਨ ਲਾਗੇ ਕੰਧਾਂ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਦੇਖੇ ਗਏ ਤਾਂ ਜੋ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਜਾਵੇ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਆਲੇ-ਦੁਆਲੇ ਲਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੇ ਹਨ ਤੇ ਜਲਦ ਹੀ ਇਹ ਪਤਾ ਲਗਾ ਲਿਆ ਜਾਵੇਗਾ ਕਿ ਇਨ੍ਹਾਂ ਨਾਅਰਿਆਂ ਨੂੰ ਕਿੰਨੇ ਲਿਖਿਆ ਹੈ।