image caption:

ਦੇਸ਼ ਦੇ ਕਈ ਸੂਬਿਆਂ 'ਚ 'ਅਗਨੀਪਥ' ਦਾ ਵਿਰੋਧ

 ਨਵੀਂ ਦਿੱਲੀ,-  ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਐਲਾਨੀ ਨਵੀਂ ਫੌਜੀ ਭਰਤੀ ਪ੍ਰਣਾਲੀ ਦੇ ਖਿਲਾਫ ਵੀਰਵਾਰ ਨੂੰ ਦੇਸ਼ ਦੇ ਕਈ ਸੂਬਿਆਂ ਵਿੱਚ ਵਿਰੋਧ ਪ੍ਰਦਰਸ਼ਨ ਹੋਏ। ਫੌਜ, ਜਲ ਸੈਨਾ ਤੇ ਹਵਾਈ ਸੈਨਾ ਵਿੱਚ ਭਰਤੀ ਲਈ ਸਰਕਾਰ ਦੀ ਨਵੀਂ ਯੋਜਨਾ &lsquoਅਗਨੀਪਥ&rsquo ਦੇ ਵਿਰੋਧ ਵਿੱਚ ਨੌਜਵਾਨਾਂ ਵੱਲੋਂ ਹਿੰਸਕ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨੀਂ ਬਿਹਾਰ ਤੋਂ ਸ਼ੁਰੂ ਹੋਇਆ ਇਹ ਪ੍ਰਦਰਸ਼ਨ ਯੂਪੀ, ਹਰਿਆਣਾ ਤੇ ਰਾਜਸਥਾਨ ਤਕ ਪਹੁੰਚ ਗਿਆ ਹੈ। ਸ਼ਾਂਤਮਈ ਢੰਗ ਨਾਲ ਸ਼ੁਰੂ ਹੋਏ ਇਸ ਧਰਨੇ ਨੇ ਅੱਜ ਭਿਆਨਕ ਰੂਪ ਧਾਰਨ ਕਰ ਲਿਆ ਹੈ। ਬਿਹਾਰ ਵਿੱਚ ਵੀ ਕਈ ਜ਼ਿਲ੍ਹਿਆਂ ਤੋਂ ਅੱਗਜ਼ਨੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।

ਕੇਂਦਰ ਸਰਕਾਰ ਦੀ ਇਸ ਨਵੀਂ ਯੋਜਨਾ ਦਾ ਸਭ ਤੋਂ ਵਧ ਵਿਰੋਧ ਬਿਹਾਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਪ੍ਰਦਰਸ਼ਨ 'ਚ ਸ਼ਾਮਲ ਨੌਜਵਾਨ ਸੜਕਾਂ 'ਤੇ ਅੱਗ ਲਗਾਉਣ ਤੋਂ ਇਲਾਵਾ ਰੇਲ ਗੱਡੀਆਂ ਦੀਆਂ ਬੋਗੀਆਂ ਨੂੰ ਅੱਗ ਲਗਾਉਂਦੇ ਵੀ ਦੇਖੇ ਗਏ | ਇਸ ਦੇ ਨਾਲ ਹੀ ਦਿੱਲੀ-ਹਾਵੜਾ ਮੁੱਖ ਰੇਲ ਲਾਈਨ ਦੇ ਬਕਸਰ ਅਤੇ ਆਰਾ ਸਟੇਸ਼ਨਾਂ 'ਤੇ ਭੰਨਤੋੜ ਕੀਤੀ ਗਈ ਅਤੇ ਰੇਲਵੇ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਗਿਆ।