image caption:

ਰਾਸ਼ਟਰਪਤੀ ਜੋਅ ਬਾਈਡਨ ਨੇ ਯੂਕਰੇਨ ਨੂੰ ਇੱਕ ਅਰਬ ਡਾਲਰ ਹੋਰ ਦੇਣ ਦਾ ਐਲਾਨ ਕੀਤਾ

 ਵਾਸ਼ਿੰਗਟਨ- ਰੂਸੀ ਫੌਜ ਯੂਕਰੇਨ ਦੇ ਪੂਰਬੀ ਹਿੱਸੇ &rsquoਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ, ਜਦਕਿ ਯੂਕਰੇਨ ਦੀ ਫੌਜ ਨੇ ਦੱਖਣੀ ਹਿੱਸੇ &rsquoਚ ਫਿਰ ਤੋਂ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਰੂਸੀ ਫੌਜ ਗੁੱਸੇ ਵਿੱਚ ਹੈ ਅਤੇ ਸੇਵੇਰੋਡੋਨੇਤਸਕ ਸ਼ਹਿਰ ਵਿੱਚ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਯੂਕਰੇਨ ਨੂੰ ਇੱਕ ਅਰਬ ਡਾਲਰ ਹੋਰ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਉਹ ਉਨ੍ਹਾਂ ਦੇ ਦੇਸ਼ ਨੂੰ ਯੂਰਪ ਅਤੇ ਨਾਟੋ ਤੋਂ ਮਿਲ ਰਹੀ ਮਦਦ ਲਈ ਸ਼ੁਕਰਗੁਜ਼ਾਰ ਹਨ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਮਦਦ ਦੀ ਰਫਤਾਰ ਬਹੁਤ ਹੌਲੀ ਹੈ ਅਤੇ ਇਸ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਯੂਕਰੇਨ ਨੂੰ 1 ਬਿਲੀਅਨ ਡਾਲਰ ਹੋਰ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਮਦਦ ਹਥਿਆਰਾਂ ਅਤੇ ਫੌਜੀ ਉਪਕਰਨਾਂ ਦੇ ਰੂਪ &rsquoਚ ਹੋਵੇਗੀ। ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਉਹ ਯੂਕਰੇਨ ਦੀ ਸਥਿਤੀ &rsquoਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਕਿਸੇ ਵੀ ਹਾਲਤ &rsquoਚ ਉਸ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ।