image caption:

ਮੂਸੇਵਾਲਾ ਕਤਲ ਕਾਂਡ:ਪੰਜਾਬ ਪੁਲਿਸ ਵੱਲੋਂ ਜਾਂਚ ਦੀ ਸਟੇਟਸ ਰਿਪੋਰਟ ਜਾਰੀ

 ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਵੱਲੋਂ ਲਗਾਤਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹੁਣ ਤੱਕ ਦੀ ਜਾਂਚ ਦੀ ਸਟੇਟਸ ਰਿਪੋਰਟ ਜਾਰੀ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਵੱਲੋਂ ਹੁਣ ਤੱਕ ਕਿਸ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ ਅਤੇ ਕਿਹੜੇ ਮੁਲਜ਼ਮ ਮਾਮਲੇ ਵਿੱਚ ਨਾਮਜ਼ਦ ਹਨ। ਪੁਲਿਸ ਨੇ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਮਲੇ ਦਾ ਮਾਸਟਰਮਾਈਂਡ ਮੰਨਿਆ ਹੈ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀਇਸਦੇ ਨਾਲ ਹੀ ਪੁਲਿਸ ਵੱਲੋਂ ਜਾਂਚ ਕਰਨ ਵਾਲੇ ਅਧਿਕਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਹੈ ਜਿੰਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਅਹਿਮ ਜਾਣਕਾਰੀ ਨਿਭਾਈ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ 10 ਮੁਲਜ਼ਮ ਗ੍ਰਿਫਤਾਰ ਕੀਤੇ ਹਨ। ਲਾਰੈਂਸ ਬਿਸ਼ਨੋਈ ਸਮੇਤ 10 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ।ਇਸਦੇ ਨਾਲ ਹੀ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਬਾਰੇ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਕਿਹੜੇ ਮੁਲਜ਼ਮ ਦੇ ਵੱਲੋਂ ਮੂਸੇਵਾਲਾ ਦੇ ਕਤਲ ਵਿੱਚ ਕੀ ਭੂਮਿਕਾ ਨਿਭਾਈ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਮੂਸੇਵਾਲਾ ਮਾਮਲੇ ਵਿੱਚ ਚਾਰ ਸ਼ਾਰਪ ਸ਼ੂਟਰਾਂ ਦੀ ਪਹਿਚਾਣ ਕਰ ਚੁੱਕੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।