image caption:

ਪਾਕਿਸਤਾਨ ‘ਚ 233 ਰੁਪਏ ‘ਚ ਮਿਲ ਰਿਹੈ 1 ਲੀਟਰ ਪੈਟਰੋਲ

 ਇਸਲਾਮਾਬਾਦ : ਪਾਕਿਸਤਾਨ 'ਚ ਇਕ ਲੀਟਰ ਪੈਟਰੋਲ ਦੀ ਕੀਮਤ 233.89 ਰੁਪਏ 'ਤੇ ਪਹੁੰਚ ਗਈ ਹੈ। ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ 'ਚ ਇਕ ਦਿਨ 'ਚ ਪੈਟਰੋਲ 24 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 16.31 ਰੁਪਏ ਵਧਣ ਤੋਂ ਬਾਅਦ ਇਹ 263.31 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਪਾਕਿਸਤਾਨ ਸਰਕਾਰ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। ਪਾਕਿਸਤਾਨ ਵਿੱਚ ਪਿਛਲੇ 20 ਦਿਨਾਂ ਵਿੱਚ ਇਹ ਤੀਜਾ ਅਜਿਹਾ ਵਾਧਾ ਹੈ। ਇਸਲਾਮਾਬਾਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਵਿੱਤ ਮੰਤਰੀ ਨੇ ਕਿਹਾ ਕਿ ਨਵੀਆਂ ਕੀਮਤਾਂ 15 ਜੂਨ ਦੀ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ।

ਇਸ ਦੌਰਾਨ ਮਿੱਟੀ ਦੇ ਤੇਲ ਦੀ ਨਵੀਂ ਕੀਮਤ 29.49 ਰੁਪਏ ਵਧ ਕੇ 211.43 ਰੁਪਏ ਹੋ ਜਾਵੇਗੀ। ਲਾਈਟ ਡੀਜ਼ਲ 29.16 ਰੁਪਏ ਦੇ ਵਾਧੇ ਤੋਂ ਬਾਅਦ 207.47 ਰੁਪਏ ਮਹਿੰਗਾ ਹੋ ਜਾਵੇਗਾ। ਵਿੱਤ ਮੰਤਰੀ ਇਸਮਾਈਲ ਨੇ ਕਿਹਾ ਕਿ ਸਰਕਾਰ ਕੋਲ ਅੰਤਰਰਾਸ਼ਟਰੀ ਕੀਮਤਾਂ ਦੇ ਪ੍ਰਭਾਵ ਨੂੰ ਪਾਕਿਸਤਾਨ ਦੇ ਖਪਤਕਾਰਾਂ ਤੱਕ ਪਹੁੰਚਾਉਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ।