image caption:

ਐਸਜੀਪੀਸੀ ਵਲੋਂ ਕਿਰਨ ਬੇਦੀ ਨੂੰ ਕਾਨੂੰਨੀ ਨੋਟਿਸ ਭੇਜਣ ਦੀ ਤਿਆਰੀ

 ਪੁਡੂਚੇਰੀ ਦੀ ਸਾਬਕਾ ਲੈਫਟੀਨੈਂਟ ਗਵਰਨਰ ਅਤੇ ਸਾਬਕਾ ਆਈਪੀਐਸ ਅਧਿਕਾਰੀ ਕਿਰਨ ਬੇਦੀ ਸਿੱਖਾਂ &lsquoਤੇ ਕੀਤੀ ਗਈ ਟਿੱਪਣੀ ਕਰਕੇ ਮੁਸੀਬਤ &lsquoਚ ਘਿਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਇਸ ਟਿੱਪਣੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਉਸਦੇ ਖਿਲਾਫ ਕਾਨੂੰਨੀ ਨੋਟਿਸ ਭੇਜਣ ਦੀ ਗੱਲ ਕਹੀ ਹੈ।

ਧਾਮੀ ਨੇ ਕਿਹਾ ਕਿ ਕਿਰਨ ਬੇਦੀ ਨੂੰ ਸਿੱਖ ਇਤਿਹਾਸ ਪੜ੍ਹਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਅਬਦਾਲੀ ਦੇ ਰਾਜ ਵੇਲੇ ਜਦੋਂ ਭਾਰਤ &lsquoਤੇ ਹਮਲਾ ਕਰਕੇ ਇੱਥੋਂ ਲੁੱਟਿਆ ਗਿਆ ਸੀ ਤਾਂ ਗਜ਼ਨੀ ਦੇ ਬਾਜ਼ਾਰਾਂ &lsquoਚ ਕੀਮਤੀ ਸਾਮਾਨ ਅਤੇ ਔਰਤਾਂ ਨੂੰ ਵੇਚਣ ਲਈ ਲਿਜਾਇਆ ਜਾਂਦਾ ਸੀ, ਜਿਨ੍ਹਾਂ ਦੀ ਰਾਖੀ ਲਈ ਸਿੱਖ ਰਾਤ ਨੂੰ ਬਾਰ੍ਹਾਂ ਵਜੇ ਹਮਲਾ ਕਰਕੇ ਲੁੱਟਿਆ ਹੋਇਆ ਸਾਮਾਨ ਤੇ ਔਰਤਾਂ ਨੂੰ ਛੁਡਵਾ ਕੇ ਉਨ੍ਹਾਂ ਦੇ ਘਰ ਪਹੁੰਚਾਉਂਦੇ ਸਨ।

ਉਨ੍ਹਾਂ ਕਿਹਾ ਕਿ ਕਿਰਨ ਬੇਦੀ ਮੂਲ ਤੌਰ &lsquoਤੇ ਪੰਜਾਬ ਨਾਲ ਜੁੜੀ ਹੋਈ ਹੈ। ਇਸ ਲਈ ਉਨ੍ਹਾਂ ਨੂੰ ਸਿੱਖ ਇਤਿਹਾਸ ਬਾਰੇ ਸਮਝ ਹੋਣੀ ਚਾਹੀਦੀ ਹੈ। ਪਰ ਸਿੱਖਾਂ ਬਾਰੇ ਕਿਰਨ ਬੇਦੀ ਦੀ ਟਿੱਪਣੀ ਹੈਰਾਨ ਕਰਨ ਵਾਲੀ ਅਤੇ ਸ਼ਰਮਨਾਕ ਹੈ। ਇਸ ਨਾਲ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੇਦੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, ਤਾਂ ਜੋ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।