image caption:

ਡੇਰਾ ਮੁਖੀ ਰਾਮ ਰਹੀਮ ਪੈਰੋਲ ਤੇ ਜੇਲ ਵਿੱਚੋ ਆਇਆ ਬਾਹਰ

 ਰੋਹਤਕ-  ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਵਲੋਂ ਪੈਰੋਲ ਦਿੱਤੀ ਗਈ ਹੈ। ਸ਼ੁੱਕਰਵਾਰ ਸਵੇਰੇ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਇਆ ਗਿਆ। ਭਾਰੀ ਸੁਰੱਖਿਆ ਦੇ ਵਿਚ ਰਾਮ ਰਹੀਮ ਨੂੰ ਜੇਲ੍ਹ ਤੋਂ ਕੱਢਿਆ ਗਿਆ ਹੈ। ਦੱਸਿਆ ਜਾ ਰਿਹਾ ਕਿ ਉਹ ਪੈਰੋਲ ਸਮੇਂ ਦੌਰਾਨ ਯੂਪੀ ਦੇ ਬਾਗਪਤ ਆਸ਼ਰਮ ਵਿਚ ਰਹੇਗਾ। ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਫਰਵਰੀ ਵਿਚ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਦਿੱਤੀ ਗਈ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਉਸ ਨੂੰ ਜ਼ੈਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਸੀ । ਫਰਲੋ ਦੌਰਾਨ ਰਾਮ ਰਹੀਮ ਜ਼ਿਆਦਾਤਰ ਸਮੇਂ ਅਪਣੇ ਗੁਰੂਗਰਾਮ ਸਥਿਤ ਆਸ਼ਰਮ ਵਿਚ ਹੀ ਰਿਹਾ ਸੀ।