image caption:

ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚ

 ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਆਈ.ਐਫ.ਐਸ.ਓ. ਯੂਨਿਟ ਦੇ ਡੀਸੀਪੀ ਕੇਪੀਐਸ ਮਲਹੋਤਰਾ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕੇਸ ਤੋਂ ਬਾਅਦ ਇੱਕ ਨਾਬਾਲਗ ਨੂੰ ਸੋਸ਼ਲ ਮੀਡੀਆ ਪਲੇਟਫਾਰਮ &lsquoਤੇ ਲਾਰੈਂਸ ਬਿਸ਼ਨੋਈ ਅਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬੀ ਗਾਇਕਾਂ ਅਤੇ ਹੋਰ ਲੋਕਾਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਧਮਕੀਆਂ ਮਿਲ ਰਹੀਆਂ ਸਨ। ਇੰਸਟਾਗ੍ਰਾਮ ਅਕਾਊਂਟ ਅਤੇ ਵੀਡੀਓਜ਼ ਰਾਹੀਂ ਮਨਕੀਰਤ ਔਲਖ ਨੂੰ ਐਕਸ ਕਰਾਸ ਦਾ ਨਿਸ਼ਾਨ ਲਗਾ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀ ਪੋਸਟ ਪਾਈ ਜਾ ਰਹੀ ਸੀ। ਇਸ ਸਬੰਧੀ ਸਪੈਸ਼ਲ ਸੈੱਲ ਨੇ ਆਈਪੀਐਸ ਦੀ ਧਾਰਾ 506 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਇੱਕ ਇੰਸਟਾਗ੍ਰਾਮ ਅਕਾਊਂਟ @gangwar_302 ਦੀ ਜਾਂਚ ਕੀਤੀ ਗਈ ਅਤੇ ਪੁਲਿਸ ਨੂੰ ਵੱਡੀ ਸਫਲਤਾ ਮਿਲੀ।