image caption:

ਮੈਥੋਂ ਲਿਖਾ ਕੇ ਲੈ ਲਓ ਇਸ ਵਾਰ ਸੰਗਰੂਰ ਤੋਂ ਜ਼ਿਮਨੀ ਚੋਣ 'ਆਪ' ਨਹੀਂ ਜਿੱਤੇਗੀ: ਵੜਿਗ

 ਬਰਨਾਲਾ: ਲੋਕ ਸਭਾ ਹਲਕਾ ਸੰਗਰੂਰ ਲਈ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਸਬੰਧ ਵਿਚ ਸਾਰੀਆਂ ਰਾਜਨੀਤੀਕ ਪਾਰਟੀਆਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੇ ਤਹਿਤ ਕਾਂਗਰਸ ਪਾਰਟੀ ਵੱਲੋਂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੀ ਭਦੌੜ ਵਿਖੇ ਡੋਰ ਟੂ ਡੋਰ ਜਾ ਕੇ ਲੋਕਾਂ ਤੋਂ ਵੋਟਾਂ ਮੰਗੀਆਂ। ਇਸ ਸਮੇਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਤਿੰਨ ਮਹੀਨਿਆਂ ਵਿੱਚ ਹੀ ਲੋਕਾਂ ਦਾ ਵਿਸਵਾਸ ਉਠ ਗਿਆ ਹੈ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਲਿਖ ਕੇ ਦਿੰਦਾ ਫਿਰਦਾ ਸੀ ਕਿ ਕੌਣ ਹਾਰ ਰਿਹਾ ਹੈ ਅਤੇ ਕੌਣ ਜਿੱਤ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਜੋਤਸ਼ੀ ਜਾਂ ਪੁੱਛਾਂ ਕੱਢਣ ਵਾਲਾ ਤਾਂ ਨਹੀਂ ਪਰ ਤੁਹਾਨੂੰ ਅੱਜ ਕਹਿ ਰਿਹਾ ਹਾਂ ਬੇਸ਼ੱਕ ਤੁਸੀਂ ਲਿਖ ਲਵੋ ਸੰਗਰੂਰ ਲੋਕ ਸਭਾ ਹਲਕਾ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਹਾਰ ਰਹੀ ਹੈ।