image caption:

‘ਅਗਨੀਪਥ’ ਸਕੀਮ ਤੁਰੰਤ ਵਾਪਸ ਲਏ ਕੇਂਦਰ: ਮਾਨ

 ਚੰਡੀਗੜ੍ਹ,- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਰਤੀ ਫ਼ੌਜ ਵਿੱਚ ਭਰਤੀ ਲਈ ਲਿਆਂਦੀ &lsquoਅਗਨੀਪਥ&rsquo ਸਕੀਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਸਕੀਮ ਲਾਗੂ ਕਰਨ ਦੇ ਹਾਲੀਆ ਫ਼ੈਸਲੇ ਨੂੰ ਪਿਛਾਂਹ ਖਿੱਚੂ ਕਦਮ ਕਰਾਰ ਦਿੰਦਿਆਂ ਇਸ ਦੀ ਨਿੰਦਾ ਕੀਤੀ ਹੈ। ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਦੇਸ਼ ਤੇ ਨੌਜਵਾਨਾਂ ਦੇ ਵਡੇਰੇ ਹਿੱਤਾਂ ਖਾਤਰ ਤੁਰੰਤ ਇਸ ਫੈਸਲੇ ਨੂੰ ਵਾਪਸ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ &lsquoਦੇਸ਼ ਦੀ ਕਿਸਾਨੀ ਤੋਂ ਬਾਅਦ ਹੁਣ ਦੇਸ਼ ਦੀ ਜਵਾਨੀ ਉਤੇ ਇਹ ਸਾਜ਼ਿਸ਼ ਭਰਿਆ ਗੰਭੀਰ ਹਮਲਾ ਕੀਤਾ ਹੈ, ਜਿਹੜਾ ਕਿ ਗ਼ੈਰ-ਵਾਜਬ ਅਤੇ ਨਾਜਾਇਜ਼ ਹੈ।&rsquo ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਹਮੇਸ਼ਾ ਤਿਆਰ ਰਹਿਣ ਵਾਲੇ ਪੰਜਾਬੀ ਨੌਜਵਾਨਾਂ ਦੇ ਹਿੱਤਾਂ ਨੂੰ ਵੀ ਵੱਡੀ ਸੱਟ ਵੱਜੇਗੀ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਵਿਚੋਂ ਮੁਲਕ ਦੀ ਮਾੜੀ ਹਾਲਤ ਦਾ ਝਲਕਾਰਾ ਮਿਲਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ &rsquoਚ ਉੱਠੇ ਰੋਹ ਨੇ ਸਾਬਿਤ ਕਰ ਦਿੱਤਾ ਹੈ ਕਿ ਹੁਕਮਰਾਨ ਪਾਰਟੀ ਬਿਨਾਂ ਨੌਜਵਾਨਾਂ ਤੇ ਲੋਕਾਂ ਦੀਆਂ ਭਾਵਨਾਵਾਂ ਦੀ ਪਰਵਾਹ ਕੀਤਿਆਂ ਦੇਸ਼ ਨੂੰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਸਮਝੀ ਭਰੇ ਫ਼ੈਸਲੇ ਨੇ ਮੁਲਕ ਨੂੰ ਬਲਦੀ ਅੱਗ ਵਿਚ ਧੱਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਕੇਂਦਰ ਦੇ ਇਸ ਫ਼ੈਸਲੇ ਖ਼ਿਲਾਫ਼ ਸੜਕਾਂ &rsquoਤੇ ਆ ਗਿਆ ਹੈ। ਇਸ ਫ਼ੈਸਲੇ ਨੂੰ ਗੈਰ-ਜ਼ਿੰਮੇਵਾਰਾਨਾ ਕਰਾਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਦੀ ਜ਼ੋਰਦਾਰ ਖ਼ਿਲਾਫ਼ਤ ਕਰਦੀ ਹੈ। ਇਹ ਫ਼ੈਸਲਾ ਨੌਜਵਾਨਾਂ ਨੂੰ ਉਮਰ ਭਰ ਦੇਸ਼ ਦੀ ਸੇਵਾ ਦੇ ਮੌਕੇ ਤੋਂ ਵਾਂਝਾ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਇਕ ਵੀ ਨੌਜਵਾਨ ਨੂੰ ਫ਼ੌਜ ਵਿੱਚ ਨੌਕਰੀ ਨਹੀਂ ਦਿੱਤੀ ਤੇ ਹੁਣ &lsquoਅਗਨੀਪਥ&rsquo ਸਕੀਮ ਰਾਹੀਂ ਕੇਂਦਰ ਸਰਕਾਰ ਨੌਜਵਾਨਾਂ ਨੂੰ ਸਿਰਫ਼ ਚਾਰ ਸਾਲਾਂ ਲਈ ਫੌਜ ਵਿੱਚ ਸੇਵਾ ਕਰਨ ਦੀ ਇਜਾਜ਼ਤ ਦੇ ਰਹੀ ਹੈ, ਉਹ ਵੀ ਪੈਨਸ਼ਨ ਤੋਂ ਬਗੈਰ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੀਮ ਦੁਨੀਆ ਭਰ ਵਿਚ ਮਿਸਾਲ ਬਣਨ ਵਾਲੀ ਭਾਰਤੀ ਸੈਨਾ ਦਾ ਨਿਰਾਦਰ ਹੈ।