image caption:

ਅਗਨੀਪਥ ਖਿਲਾਫ਼ ਭਾਰਤ ਬੰਦ ‘ਤੇ ਪੰਜਾਬ ‘ਚ ਹਾਈ ਅਲਰਟ ਜਾਰੀ

 ਫੌਜ ਦੀ ਭਰਤੀ ਦੀ ਅਗਨੀਪਥ ਯੋਜਨਾ ਦੇ ਖਿਲਾਫ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਹਾਈ ਅਲਰਟ &lsquoਤੇ ਰੱਖਿਆ ਹੈ। ਸੂਬੇ ਦੇ ਸਾਰੇ ਆਰਮੀ ਭਰਤੀ ਕੇਂਦਰਾਂ ਅਤੇ ਕੈਂਟਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਭਾਜਪਾ ਦਫ਼ਤਰ ਤੋਂ ਇਲਾਵਾ ਕੇਂਦਰ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਵੀ ਸਖ਼ਤ ਸੁਰੱਖਿਆ ਪ੍ਰਬੰਧ ਹੋਣਗੇ। ADGP (ਲਾਅ ਐਂਡ ਆਰਡਰ) ਨੇ ਭੰਨਤੋੜ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ । ਇਸ ਦੇ ਲਈ ਪ੍ਰਦਰਸ਼ਨ ਵਾਲੀ ਥਾਂ &lsquoਤੇ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਰਹਿਣਗੇ। ਪੰਜਾਬ ਪੁਲਿਸ ਦੇ ਨਾਲ ਕੇਂਦਰੀ ਸੁਰੱਖਿਆ ਬਲ (CAPF) ਨੂੰ ਵੀ ਅਲਰਟ &lsquoਤੇ ਰੱਖਿਆ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਅਗਨੀਪਥ ਯੋਜਨਾ ਲਈ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਵਿਰੋਧ ਭੜਕਾਇਆ ਜਾ ਰਿਹਾ ਹੈ। ਇਸ ਰਾਹੀਂ ਨੌਜਵਾਨਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਇਸ ਲਈ ਪੁਲਿਸ ਦੇ ਸੋਸ਼ਲ ਮੀਡੀਆ ਸੈੱਲਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਪੁਲਿਸ ਅਜਿਹੇ ਸਾਰੇ ਗਰੁੱਪਾਂ &lsquoਤੇ ਨਜ਼ਰ ਰੱਖੇਗੀ। ਕੁਝ ਸੰਗਠਨ ਆਪਣੇ ਹਿੱਤਾਂ ਲਈ ਇਸ ਪ੍ਰਦਰਸ਼ਨ ਦਾ ਸਮਰਥਨ ਕਰ ਰਹੇ ਹਨ। ਸਥਾਨਕ ਪੁਲਿਸ ਨੂੰ ਉਨ੍ਹਾਂ &lsquoਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਇਨ੍ਹਾਂ &lsquoਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।