image caption:

ਸਿੱਧੂ ਮੂਸੇਵਾਲਾ ਕਤਲ ਕਾਂਡ : ਵਿਧਾਨ ਸਭਾ ਚੋਣਾਂ ਦੌਰਾਨ ਹੀ ਕਤਲ ਦੀ ਯੋਜਨਾ ਸੀ

 ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਇਕ ਹੋਰ ਵੱਡਾ ਖ਼ੁਲਾਸਾ ਹੋਇਆ ਹੈ। ਮੁਲਜ਼ਮਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਹੀ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸ ਸਮੇਂ ਵੀ ਚਾਰ ਲੋਕ ਮਾਨਸਾ ਦੇ ਪਿੰਡ ਰੱਲਾ ਵਿਚ ਰੁਕੇ ਸਨ। ਪੁਲਿਸ ਨੇ ਇਨ੍ਹਾਂ ਨੂੰ ਠਹਿਰਣ ਲਈ ਜਗ੍ਹਾ ਦੇਣ ਵਾਲੇ ਗੈਂਗਸਟਰ ਮਨਮੋਹਨ ਸਿੰਘ ਮੋਹਣਾ ਨੂੰ ਪ੍ਰੋ਼ਡਕਸ਼ਨ ਵਾਰੰਟ &rsquoਤੇ ਮੋਹਾਲੀ ਲਿਆਂਦਾ ਹੈ। ਸੂਤਰਾਂ ਮੁਤਾਬਕ ਮੋਹਣਾ ਨੇ ਜਨਵਰੀ-ਫਰਵਰੀ ਮਹੀਨਿਆਂ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕਰਵਾਈ ਸੀ। ਚੋਣਾਂ ਦੌਰਾਨ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਸੀ ਪਰ ਸਿੱਧੂ ਮੂਸੇਵਾਲਾ ਨਾਲ ਪੁਲਿਸ ਸਕਿਊਰਿਟੀ ਹੋਣ ਕਾਰਨ ਮੌਕਾ ਨਹੀਂ ਮਿਲਿਆ। ਵਿਧਾਨ ਸਭਾ ਚੋਣਾਂ ਦੌਰਾਨ ਮੂਸੇਵਾਲਾ ਦੀ ਹਾਰ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘਟਾਉਣ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦਾ ਕਤਲ ਕਰ ਦਿੱਤਾ।