image caption:

ਅਗਨੀਵੀਰਾਂ ਨੂੰ ਗਾਰੰਟੀ ਨਾਲ ਹਰਿਆਣਾ ਸਰਕਾਰ ‘ਚ ਮਿਲੇਗੀ ਨੌਕਰੀ : ਖੱਟਰ

 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਗਨੀਵੀਰਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਨੀਪੱਥ ਯੋਜਨਾ ਤਹਿਤ ਸੇਵਾ ਕਰਨ ਤੋਂ ਬਾਅਦ ਅਗਨੀਵੀਰਾਂ ਨੂੰ ਗਾਰੰਟੀ ਦੇ ਨਾਲ ਹਰਿਆਣਾ ਸਰਕਾਰ ਵਿੱਚ ਨੌਕਰੀ ਦਿੱਤੀ ਜਾਵੇਗੀ । ਹਰਿਆਣਾ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਸਬੰਧੀ ਇੱਕ ਟਵੀਟ ਵੀ ਕੀਤਾ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,&rdquo ਮੈਂ ਐਲਾਨ ਕਰਦਾ ਹਾਂ ਕਿ &lsquoਅਗਨੀਪਥ ਯੋਜਨਾ&rsquo ਦੇ ਤਹਿਤ 4 ਸਾਲ ਤੱਕ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਨੂੰ ਗਾਰੰਟੀ ਦੇ ਨਾਲ ਹਰਿਆਣਾ ਸਰਕਾਰ ਵਿੱਚ ਨੌਕਰੀ ਦਿੱਤੀ ਜਾਵੇਗੀ।&rdquo