image caption:

ਕੇਜਰੀਵਾਲ ਤਾਂ ਪੰਜਾਬ ਦਾ ਮੁੱਖ ਮੰਤਰੀ ਹੀ ਬਣ ਗਿਆ- ਸੁਖਬੀਰ ਬਾਦਲ

 ਬਰਨਾਲਾ: ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਦਾ ਅੱਜ ਅਖੀਰਲਾ ਦਿਨ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਖ਼ਰੀ ਦਿਨ ਆਪਣੀ ਪੂਰੀ ਤਾਕਤ ਝੋਕ ਦਿੱਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਦੇ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਕਮਲਦੀਪ ਕੌਰ ਦੇ ਹੱਕ ਵਿੱਚ ਪ੍ਰਚਾਰ ਕੀਤਾ।

ਇਸ ਦੌਰਾਨ ਸੁਖਬੀਰ ਬਾਦਲ ਨੇ ਲੋਕਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ &rsquoਤੇ ਪੰਥਕ ਉਮੀਦਵਾਰ ਬੀਬਾ ਕਮਲਦੀਪ ਕੌਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਨਾਲ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ।

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਕੀਤੇ ਗਏ ਰੋਡ ਸ਼ੋਅ 'ਚ ਲੋਕਾਂ ਨੇ ਕੋਈ ਹੁੰਗਾਰਾ ਨਹੀਂ ਦਿੱਤਾ ਅਤੇ ਤਿੰਨ ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਰੋਡ ਸ਼ੋਅ ਕੀਤਾ ਹੈ। ਉਨ੍ਹਾਂ ਟਿੱਪਣੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦਾ ਨੌਕਰ ਹੈ, ਪੰਜਾਬ ਦਾ ਮੁੱਖ ਮੰਤਰੀ ਤਾਂ ਕੇਜਰੀਵਾਲ ਹੀ ਬਣ ਗਿਆ।