image caption:

ਅਫਗਾਨਿਸਤਾਨ ਦੇ ਸਿੱਖਾਂ ਦੀ ਭਾਰਤ ਯਾਤਰਾ ਦਾ ਸ਼੍ਰੋਮਣੀ ਕਮੇਟੀ ਚੁੱਕੇਗੀ ਖਰਚਾ

 ਚੰਡੀਗੜ੍ਹ/ਅੰਮ੍ਰਿਤਸਰ :  ਅਫਗਾਨਿਸਤਾਨ ਦੇ ਸਿੱਖਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ  ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਅਫਗਾਨਿਸਤਾਨ ਤੋਂ ਭਾਰਤ ਦੀ ਯਾਤਰਾ 'ਤੇ ਆਉਣ ਵਾਲੇ ਹਰ ਸਿੱਖ ਦਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁੱਕੇਗੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮਦਦ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ &rsquoਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ, ਤਾਂ ਕਿ ਉਹ ਡਰ ਭਰੇ ਮਾਹੌਲ &rsquoਚੋਂ ਨਿਕਲ ਸਕਣ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ &rsquoਚ ਰਹਿੰਦੇ ਸਿੱਖਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿੰਨਾ ਕੋਲ ਆਵਾਜਾਈ ਦੇ ਖਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ।