image caption:

ਯਸ਼ਵੰਤ ਸਿਨਹਾ ਹੋਣਗੇ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰਾਂ ਦੇ ਉਮੀਦਵਾਰ

 ਨਵੀਂ ਦਿੱਲੀ:  ਕਾਂਗਰਸ  ਤ੍ਰਿਣਮੂਲ ਕਾਂਗਰਸ  ਅਤੇ ਸਮਾਜਵਾਦੀ ਪਾਰਟੀ ਸਮੇਤ 13 ਵਿਰੋਧੀ ਪਾਰਟੀਆਂ ਨੇ ਮੰਗਲਵਾਰ ਨੂੰ ਹੋਈ ਬੈਠਕ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੂੰ ਰਾਸ਼ਟਰਪਤੀ ਚੋਣ 'ਚ ਵਿਰੋਧੀ ਉਮੀਦਵਾਰ ਦੇ ਰੂਪ 'ਚ ਨਾਮਜ਼ਦ ਕਰਨ 'ਤੇ ਸਹਿਮਤੀ ਜਤਾਈ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਯਸ਼ਵੰਤ ਸਿਨਹਾ ਨੂੰ ਸਰਬਸੰਮਤੀ ਨਾਲ ਰਾਸ਼ਟਰਪਤੀ ਚੋਣ ਲਈ ਵਿਰੋਧੀ ਪਾਰਟੀਆਂ ਦਾ ਉਮੀਦਵਾਰ ਚੁਣਿਆ ਗਿਆ ਹੈ।

ਸੂਤਰਾਂ ਨੇ ਕਿਹਾ ਕਿ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਬਾਰੇ ਫੈਸਲਾ ਕਰਨ ਲਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਮੁਖੀ ਸ਼ਰਦ ਪਵਾਰ ਵੱਲੋਂ ਬੁਲਾਈ ਗਈ ਬੈਠਕ ਲਈ ਸੰਸਦ ਭਵਨ 'ਚ ਇਕੱਠੇ ਹੋਏ ਵਿਰੋਧੀ ਨੇਤਾਵਾਂ ਨੇ ਸਿਨਹਾ ਦੇ ਨਾਂ 'ਤੇ ਸਹਿਮਤੀ ਜਤਾਈ। ਪਵਾਰ, ਗੋਪਾਲਕ੍ਰਿਸ਼ਨ ਗਾਂਧੀ ਅਤੇ ਫਾਰੂਕ ਅਬਦੁੱਲਾ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਤੋਂ ਬਾਅਦ ਸਿਨਹਾ ਦਾ ਨਾਂ ਸਾਹਮਣੇ ਆਇਆ।