image caption:

ਅਮਰੀਕਾ ਵਿਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

 ਮੈਰੀਲੈਂਡ-  ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਭਾਰਤੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਦੁਖਦ ਮਾਮਲਾ ਸਾਹਮਣੇ ਆਇਆ ਹੈ।
26 ਸਾਲ ਦਾ ਐਨ.ਐਸ. ਚਰਨ ਆਪਣੇ ਦੋਸਤ ਹਵਾਈ ਅੱਡੇ &rsquoਤੇ ਛੱਡਣ ਮਗਰੋਂ ਕੈਟਨਜ਼ਵਿਲ ਨੇੜੇ ਆਪਣੀ ਕਾਰ ਵਿਚ ਜਾ ਰਿਹਾ ਸੀ ਜਦੋਂ ਇਕ ਅਣਪਛਾਤੇ ਸ਼ਖਸ ਨੇ ਉਸ ਨੂੰ ਗੋਲੀ ਮਾਰ ਦਿਤੀ। ਐਨ.ਐਸ. ਚਰਨ ਦੇ ਸਿਰ ਵਿਚ ਗੋਲੀ ਲੱਗੀ ਅਤੇ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਯੂਨੀਵਰਸਿਟੀ ਆਫ਼ ਮੈਰੀਲੈਂਡ ਦੇ ਆਰ. ਐਡਮਜ਼ ਕਾਉਲੀ ਟਰੌਮਾ ਸੈਂਟਰ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਭਾਰਤ ਦੇ ਤੇਲੰਗਾਨਾ ਸੂਬੇ ਨਾਲ ਸਬੰਧਤ ਐਨ.ਐਸ. ਚਰਨ ਪਿਛਲੇ ਦੋ ਸਾਲ ਤੋਂ ਮੈਰੀਲੈਂਡ ਦੇ ਬਾਲਟੀਮੋਰ ਸ਼ਹਿਰ ਦੀ ਇਕ ਕੰਪਨੀ ਵਿਚ ਸਾਫ਼ਟਵੇਅਰ ਇੰਜਨੀਅਰ ਵਜੋਂ ਕੰਮ ਕਰ ਰਿਹਾ ਸੀ।