image caption:

ਓਪੀ ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਗਈ 20 ਲੱਖ ਦੀ ਫਿਰੌਤੀ

 ਪੰਜਾਬ ਵਿਚ ਗੈਂਗਸਟਰ ਕਲਚਰ ਵੱਧਦਾ ਜਾ ਰਿਹਾ ਹੈ। ਬਹੁਤ ਸਾਰੇ ਲੋਕਾਂ ਨੂੰ ਫਿਰੌਤੀ ਲਈ ਧਮਕੀਆਂ ਆ ਰਹੀਆਂ ਹਨ। ਇਨ੍ਹਾਂ ਸਭ ਦੇ ਦਰਮਿਆਨ ਖਬਰ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਡਿਪਟੀ ਸੀ ਐੱਮ ਓ. ਪੀ. ਸੋਨੀ ਨੂੰ ਵੀ ਧਮਕੀ ਮਿਲੀ ਹੈ। ਉਨ੍ਹਾਂ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਤੇ ਨਾ ਦੇਣ ਦੀ ਸੂਰਤ ਵਿਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਓਪੀ ਸੋਨੀ 5 ਵਾਰ ਦੇ ਵਿਧਾਇਕ ਰਹਿ ਚੁੱਕੇ ਹਨ ਤੇ ਇਸ ਤੋਂ ਇਲਾਵਾ ਕਈ ਵੱਡੇ ਅਹੁਦਿਆਂ &lsquoਤੇ ਵੀ ਰਹਿ ਚੁੱਕੇ ਹਨ। ਸਾਬਕਾ ਡਿਪਟੀ ਮੁੱਖ ਮੰਤਰੀ ਨੂੰ ਵ੍ਹਟਸਐੱਪ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅਕਾਲੀ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ ਤੇ ਹੁਣ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਡਿਪਟੀ ਸੀਐੱਮ ਓ. ਪੀ. ਸੋਨੀ ਕੋਲੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ।