image caption:

ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਤਿਆਰ ਹਾਂ: ਊਧਵ ਠਾਕਰੇ

 ਮੁੰਬਈ- ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਦੇ ਮੰਤਰੀ ਏਕਨਾਥ ਸ਼ਿੰਦੇ ਤੇ ਕੁੱਝ ਹੋਰ ਵਿਧਾਇਕਾਂ ਦੀ ਬਗ਼ਾਵਤ ਮਗਰੋਂ ਸੰਕਟ ਵਿੱਚ ਆਈ ਮਹਾ ਵਿਕਾਸ ਅਗਾੜੀ (ਐੱਮਵੀਏ) ਗੱਠਜੋੜ ਸਰਕਾਰ ਦਰਮਿਆਨ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਉਹ ਇਸ ਅਹੁਦੇ &rsquoਤੇ ਬਣੇ ਰਹਿਣ ਦੇ ਇੱਛੁਕ ਨਹੀਂ ਹਨ ਅਤੇ ਅਸਤੀਫ਼ਾ ਦੇਣ ਲਈ ਤਿਆਰ ਹਨ। ਸੋਸ਼ਲ ਮੀਡੀਆ &rsquoਤੇ ਇੱਕ ਵੀਡੀਓ ਸੁਨੇਹੇ ਵਿੱਚ ਊਧਵ ਨੇ ਕਿਹਾ, &lsquo&lsquoਜੋ ਮੇਰੇ &rsquoਤੇ ਮੁੱਖ ਮੰਤਰੀ ਵਜੋਂ ਵਧੀਆ ਪ੍ਰਦਰਸ਼ਨ ਨਾ ਕਰਨ ਜਾਂ ਹਿੰਦੂਤਵ ਦੇ ਏਜੰਡੇ ਨੂੰ ਛੱਡਣ ਦਾ ਦੋਸ਼ ਲਾ ਰਹੇ ਹਨ, ਉਹ ਅੱਗੇ ਆਉਣ ਅਤੇ ਇਸ ਸਬੰਧੀ ਮੇਰੇ ਨਾਲ ਗੱਲ ਕਰਨ।&rsquo&rsquo ਇਸ ਦੌਰਾਨ ਐੱਨਸੀਪੀ ਮੁਖੀ ਸ਼ਰਦ ਪਵਾਰ ਨੇ ਬੁੱਧਵਾਰ ਸ਼ਾਮ ਨੂੰ ਮੁੱਖ ਮੰਤਰੀ ਊਧਵ ਨਾਲ ਮੁਲਾਕਾਤ ਕੀਤੀ। ਪਵਾਰ ਨਾਲ ਉਨ੍ਹਾਂ ਦੀ ਧੀ ਅਤੇ ਐੱਨਸੀਪੀ ਸੰਸਦ ਮੈਂਬਰ ਸੁਪ੍ਰਿਆ ਸੂਲੇ ਅਤੇ ਮੰਤਰੀ ਜਿਤੇਂਦਰ ਆਹਵਦ ਵੀ ਸਨ। ਊਧਵ ਠਾਕਰੇ ਕਰੋਨਾ ਤੋਂ ਪੀੜਤ ਹਨ।