image caption:

ਅਫਗਾਨਿਸਤਾਨ ਵਿਚ ਭੂਚਾਲ ਨੇ ਮਚਾਈ ਤਬਾਹੀ

 ਕਾਬੁਲ: ਅਫਗਾਨਿਸਤਾਨ 'ਚ ਆਏ ਭੂਚਾਲ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 6.1 ਤੀਬਰਤਾ ਦੇ ਇਸ ਭੂਚਾਲ ਕਾਰਨ ਘੱਟੋ-ਘੱਟ 950 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 600 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ 40 ਕਿਲੋਮੀਟਰ ਦੂਰ ਸੀ।

ਦੂਜੇ ਪਾਸੇ ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ ਨੇ ਕਿਹਾ ਕਿ ਇਸ ਭੂਚਾਲ ਦਾ ਪ੍ਰਭਾਵ 500 ਕਿਲੋਮੀਟਰ ਦੇ ਘੇਰੇ ਵਿੱਚ ਸੀ। ਇਸ ਕਾਰਨ ਅਫਗਾਨਿਸਤਾਨ, ਪਾਕਿਸਤਾਨ ਤੇ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਸਰਕਾਰ ਦੇ ਬੁਲਾਰੇ ਬਿਲਾਲ ਕਰੀਮੀ ਨੇ ਟਵੀਟ ਕੀਤਾ, "ਬਦਕਿਸਮਤੀ ਨਾਲ, ਬੀਤੀ ਰਾਤ ਪਕਤਿਕਾ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਵਿੱਚ ਸਾਡੇ ਸੈਂਕੜੇ ਦੇਸ਼ ਵਾਸੀ ਮਾਰੇ ਗਏ ਅਤੇ ਜ਼ਖਮੀ ਹੋਏ ਅਤੇ ਦਰਜਨਾਂ ਘਰ ਤਬਾਹ ਹੋ ਗਏ। ਅਸੀਂ ਸਾਰੀਆਂ ਐਮਰਜੈਂਸੀ ਏਜੰਸੀਆਂ ਨੂੰ ਇਸ ਖੇਤਰ ਵਿੱਚ ਟੀਮਾਂ ਭੇਜਣ ਦੀ ਅਪੀਲ ਕਰਦੇ ਹਾਂ ਤਾਂ ਜੋ ਹੋਰ ਤਬਾਹੀ ਨੂੰ ਰੋਕਿਆ ਜਾ ਸਕੇ।"