image caption:

ਰਾਮ ਬਾਗ਼ ਵਿੱਚੋਂ ਨਜਾਇਜ ਕਬਜੇ ਹਟਾਉਣ ਲਈ ਅੰਮ੍ਰਿਤਸਰ ਵਿਕਾਸ ਮੰਚ ਨੇ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਦਖ਼ਲ ਮੰਗਿਆ

ਅੰਮ੍ਰਿਤਸਰ - :ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ
ਦੇ ਨਜਾਇਜ਼ ਕਬਜਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਕੇਵਲ ਆਮ ਲੋਕਾਂ ਤੀਕ
ਸੀਮਤ ਹੈ। ਇਹ ਵੱਡੇ ਲੋਕਾਂ ਨੂੰ ਅਜੇ ਤੀਕ ਹੱਥ ਹੱਥ ਨਹੀਂ ਪਾ ਰਹੀ। ਇਨ੍ਹਾਂ ਵਿਚਾਰਾਂ
ਦਾ ਪ੍ਰਗਟਾਵਾ ਕਰਦੇ ਹੋਇ ਪ੍ਰੈਸ ਨੂੰ ਜਾਰੀ ਬਿਆਨ ਵਿਚ ਅੰਮ੍ਰਿਤਸਰ ਵਿਕਾਸ ਮੰਚ(ਰਜਿ.)
ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਕਿਹਾ ਕਿ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ
ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ ਵੀ ਨਜਾਇਜ ਕਬਜਿਆਂ ਤੋਂ ਛੁਟਕਾਰਾ
ਦਿਵਾਉਣ ਲਈ 7 ਮਈ 2022 ਨੂੰ ਇਕ ਈ ਮੇਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ
ਮਾਨ, ਪ੍ਰਿੰਸੀਪਲ ਸਕੱਤਰ ਸਥਾਨਕ ਸਰਕਾਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਆਈ ਏ ਐਸ,
ਮੇਅਰ ਸ. ਕਰਮਜੀਤ ਸਿੰਘ ਰਿੰਟੂ , ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਭੇਜੀ
ਸੀ ਕਿ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ
ਹੋਏ ਸਮਝੋਤੇ ਅਧੀਨ ਇਸ ਬਾਗ ਵਿਚੋਂ ਮਹਾਰਾਜਾ ਰਣਜੀਤ ਸਿੰਘ ਵਲੋਂ ਉਸਾਰੀਆਂ ਇਮਾਰਤਾਂ
ਨੂੰ ਛੱਡ ਕਿ ਬਾਕੀ ਉਸਾਰੀਆਂ ਜਿਨ੍ਹਾਂ ਵਿਚ ਨਗਰ ਨਿਗਮ ਦਾ ਐਸ.ਡੀ. ਓ. ਦਫ਼ਤਰ, ਖਾਣ
ਪੀਣ ਵਾਲਾ ਖੋਖਾ, ਲਾਅਨ ਟੈਨਿਸ ਤੇ ਸਕੇਟਿੰਗ ਰਿੰਕ ਆਦਿ ਸ਼ਾਮਲ ਹਨ ਢਾਹੁੰਣੀਆਂ ਹਨ ,
ਜੋ ਨਹੀਂ ਢਾਈਆਂ ਗਈਆਂ।ਬਾਗ਼ ਅੰਦਰ ਸ਼ਰਾਬ ਦੀ ਵਰਤੋਂ ਕਰਨ ਅਤੇ ਹੋਰ ਵਪਾਰਕ ਕੰਮ ਕਰਨ
ਦੀ ਮਨਾਹੀ ਕੀਤੀ ਗਈ ਹੈ ਜੋ ਅਜੇ ਵੀ ਜਾਰੀ ਹੈ।

ਸਮਝੌਤੇ ਵਿਚ ਬਾਗ਼ ਅੰਦਰ ਚਾਰ ਪਹੀਆ ਗੱਡੀਆਂ ਤੇ ਭਾਰੀ ਗੱਡੀਆਂ ਦੇ
ਦਾਖ਼ਲੇ ਦੀ ਮਨਾਹੀ ਕੀਤੀ ਗਈ ਹੈ, ਜਿਸ ਦੀ ਵੀ ਪਾਲਣਾ ਨਹੀਂ ਹੋ ਰਹੀ।ਜਿੱਥੋਂ ਤੀਕ
ਕਲੱਬਾਂ ਦੀ ਲੀਜ਼ ਦਾ ਸਬੰਧ ਹੈ, ਇਸ ਬਾਰੇ ਕਿਹਾ ਗਿਆ ਹੈ ਕਿ ਜੇ ਕਲੱਬਾਂ ਵਾਲੇ ਨਜਾਇਜ਼
ਉਸਾਰੀਆਂ ਢਾਹ ਦੇਂਦੇ ਹਨ ਤੇ ਸ਼ਰਾਬ ਦੀ ਵਰਤੋਂ ਨਹੀਂ ਕਰਦੇ ਤਾਂ ਇਨ੍ਹਾਂ ਦੀ ਲੀਜ਼
ਵੱਧ ਤੋਂ ਵੱਧ ਪੰਜ ਸਾਲ ਵਧਾਈ ਜਾਵੇਗੀ।ਇਸ ਸਮੇਂ ਦੌਰਾਨ ਨਗਰ ਨਿਗਮ ਕਲੱਬਾਂ ਨੂੰ
ਪੜਾਅਵਾਰ ਇੱਥੋਂ ਕਿਸੇ ਹੋਰ ਢੁਕਵੀਂ ਜਗਾਹ ਜਿੱਥੇ ਉਹ ਠੀਕ ਸਮਝੇ ਤਬਦੀਲ ਕਰੇਗਾ ਤੇ
ਸਮੁਚੇ ਸਮਾਰਕ ਦਾ ਕਬਜਾ ਚੰਗੇ ਪ੍ਰਬੰਧ ਲਈ ਪੁਰਾਤਿਤਵ ਵਿਭਾਗ ਨੂੰ ਦੇ ਦੇਵੇਗਾ।ਇਸ
ਸਬੰਧੀ ਵੀ ਕੁਝ ਨਹੀਂ ਕੀਤਾ ਗਿਆ।ਸਮਾਰਟ ਪਾਰਕ ਦੀਆਂ ਹਦਾਇਤਾਂ ਅਨੁਸਾਰ ਇੱਕ ਏਕੜ ਰਕਬੇ
ਵਾਸਤੇ 2 ਮਾਲੀ ਚਾਹੀਦੇ ਹਨ।ਇਸ ਤਰ੍ਹਾਂ 88 ਏਕੜ ਦੇ ਰਾਮ ਬਾਗ ਵਾਸਤੇ 176 ਮਾਲੀ
ਚਾਹੀਦੇ ਹਨ ਪ੍ਰੰਤੂ ਮੌਜੂਦਾ ਕੇਵਲ 5-6 ਮਾਲੀ ਹੀ ਕੰਮ ਕਰ ਰਹੇ ਹਨ।

ਇਸ ਸਮਝੌਤੇ ਨੂੰ ਹੋਇਆਂ ਤਕਰੀਬਨ 4 ਸਾਲ ਹੋ ਗਏ ਹਨ ਲੇਕਿਨ ਨਗਰ ਨਿਗਮ,ਅੰਮ੍ਰਿਤਸਰ ਨੇ
ਬਣਦੀ ਕਾਰਵਾਈ ਨਹੀਂ ਕੀਤੀ।ਇਸ ਤਰ੍ਹਾਂ ਇਹ ਅਧਿਕਾਰੀ ਭਾਰਤ ਦੇ ਰਾਸ਼ਟਰਪਤੀ ਅਤੇ ਗਵਰਨਰ
ਪੰਜਾਬ ਦੇ ਹੁਕਮਾਂ ਨੂੰ ਟਿੱਚ ਸਮਝ ਰਹੇ ਹਨ। ਮੰਚ ਆਗੂ ਨੇ ਸਾਬਕਾ ਆਈ ਪੀ ਐਸ ਤੇ
ਮੌਜੂਦਾ ਵਧਾਇਕ ਡਾ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਦਖਲ ਮੰਗਿਆ, ਜਿਨ੍ਹਾਂ ਦੇ ਇਲਾਕੇ
ਵਿਚ ਇਹ ਬਾਗ਼ ਆਉਂਦਾ ਹੈ।