image caption:

ਬਿਸ਼ਨੋਈ ਗੈਂਗ ਦੀ ਸਾਬਕਾ MLA ਹਰਪ੍ਰਤਾਪ ਸਿੰਘ ਅਜਨਾਲਾ ਨੂੰ ਧਮਕੀ

 ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਹੁਣ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬਿਸ਼ਨੋਈ ਗੈਂਗ ਵੱਲੋਂ ਧਮਕੀ ਮਿਲੀ ਹੈ । ਸਾਬਕਾ ਵਿਧਾਇਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਪੁਲਿਸ ਨੇ ਉਹਨਾਂ ਦੀ ਸ਼ਿਕਾਇਤ ਦੇ ਆਧਾਰ &lsquoਤੇ ਆਪਣੇ ਪੱਧਰ &lsquoਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੇ ਨੰਬਰ &lsquoਤੇ ਵਟਸਐਪ ਕਾਲ ਆਈ ਹੈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਵਿੱਕੀ ਕੋਬਰਾ ਦੱਸੀ ਹੈ ਅਤੇ ਉਹ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਉਸ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਜਲਦੀ ਪੈਸੇ ਨਾ ਦਿੱਤੇ ਗਏ ਤਾਂ ਉਹ ਉਨ੍ਹਾਂ ਨੂੰ ਗੋਲੀ ਮਾਰ ਦੇਵੇਗਾ।