image caption:

ਡਾ. ਵਿਜੇ ਸਿੰਗਲਾ ਨੂੰ ਨਹੀਂ ਮਿਲੀ ਰਾਹਤ, 6 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

 ਭ੍ਰਿਸ਼ਟਾਚਾਰ ਮਾਮਲੇ &lsquoਚ ਕੈਬਨਿਟ ਤੋਂ ਆਪਣੀ ਸੀਟ ਗੁਆ ਚੁੱਕੇ ਸਾਬਕਾ ਮੰਤਰੀ ਵਿਜੈ ਸਿੰਗਲਾ ਨੂੰ ਅੱਜ ਵੀ ਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ। ਕੋਰਟ ਨੇ ਉਨ੍ਹਾਂ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ &lsquoਤੇ ਸੁਣਵਾਈ ਟਾਲ ਦਿੱਤੀ। ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਨੂੰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੋਰਟ ਨੇ ਵਿਜੈ ਸਿੰਗਲਾ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।

ਦੱਸ ਦੇਈਏ ਕਿ ਡਾ. ਵਿਜੇ ਸਿੰਗਲਾ ਨੂੰ ਜੇਲ੍ਹ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਬੰਦ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਇਸਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਹੈ। ਜਿਸ &lsquoਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ । ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 6 ਜੁਲਾਈ ਨੂੰ ਹੋਵੇਗੀ।