image caption:

ਬਿਕਰਮ ਮਜੀਠੀਆ ਨੁੂੰ ਡਰੱਗਜ਼ ਕੇਸ ਵਿਚ ਨਹੀਂ ਮਿਲ ਸਕੀ ਜ਼ਮਾਨਤ

 ਚੰਡੀਗੜ੍ਹ,- : ਸੀਨੀਅਰ ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਸ਼ੁੱਕਰਵਾਰ ਨੂੰ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਸਰਕਾਰੀ ਵਕੀਲ ਨੇ ਕਿਹਾ ਕਿ ਜਲਦ ਹੀ ਸੀਨੀਅਰ ਵਕੀਲ ਇਸ ਮਾਮਲੇ &rsquoਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲ ਨੇ ਕੁਝ ਦਸਤਾਵੇਜ਼ ਪੂਰੇ ਕਰਨ ਦੀ ਗੱਲ ਵੀ ਕਹੀ। ਜਿਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ।
ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਹੁਣ ਤੱਕ ਹਾਈ ਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਉਸ ਦੀ ਸੁਣਵਾਈ ਤੋਂ ਦੂਰ ਰਹੇ ਹਨ। ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ।