image caption:

ਪੰਜਾਬ ਦੇ ਅਡੀਸ਼ਨਲ ਜਨਰਲ ਅਨਮੋਲ ਰਤਨ ਸਿੱਧੂ ਵੱਲੋਂ ਅਸਤੀਫ਼ਾ

 ਪੰਜਾਬ ਦੇ ਅਡੀਸ਼ਨਲ ਜਨਰਲ (ਏਜੀ) ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਨਿੱਜੀ ਕਾਰਨਾਂ ਕਰਕੇ ਇਹ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਦੀ ਥਾਂ &lsquoਤੇ ਹੁਣ ਵਿਨੋਦ ਘਈ ਪੰਜਾਬ ਦੇ ਨਵੇਂ AG ਹੋਣਗੇ। ਦੱਸਿਆ ਜਾ ਰਿਹਾ ਹੈ ਸਿੱਧੂ ਨੇ 19 ਜੁਲਾਈ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਇਸ ਦੀ ਜਾਣਕਾਰੀ ਮੀਡੀਆ ਨੂੰ ਅੱਜ ਦਿੱਤੀ ਗਈ ਹੈ।  ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਮਾਰਚ ਵਿੱਚ ਅਡੀਸ਼ਨਲ ਜਨਰਲ ਦੇ ਅਹੁਦੇ &lsquoਤੇ ਨਿਯੁਕਤ ਕੀਤਾ ਸੀ।