image caption:

ਬ੍ਰਿਟਿਸ਼ ਕੋਲੰਬੀਆ ਵਿਚ ਗੋਲੀਬਾਰੀ ਦੀ ਘਟਨਾ- ਭਾਰਤੀ ਮੂਲ ਦੇ 2 ਲੋਕਾਂ ਸਣੇ ਕਈ ਲੋਕਾਂ ਦੀ ਗਈ ਜਾਨ

 ਬ੍ਰਿਟਿਸ਼ ਕੋਲੰਬੀਆ ਵਿਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਿਚ ਕਈ ਸਾਰੇ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਗੋਲੀਬਾਰੀ ਵਿਚ ਭਾਰਤੀ ਮੂਲ ਦੇ ਲੋਕਾਂ ਦੀ ਜਾਨ ਚਲੀ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਪਹਿਲਾਂ ਲੈਂਗਲੀ ਸ਼ਹਿਰ ਵਿਚ ਗੋਲੀਬਾਰੀ ਲਈ ਐਮਰਜੈਂਸੀ ਅਲਰਟ ਜਾਰੀ ਕੀਤਾ ਸੀ ਤੇ ਨਿਵਾਸੀਆਂ ਨੂੰ ਅਲਟ ਰਹਿਣ ਤੇ ਖੇਤਰ ਤੋਂ ਦੂਰ ਰਹਿਣ ਲਈ ਕਿਹਾ ਸੀ। ਦੱਸ ਦੇਈਏ ਕਿ ਇਸ ਤੋਂ 10 ਦਿਨ ਪਹਿਲਾਂ ਕੈਨੇਡਾ ਵਿਚ ਰਿਪੂਦਮਨ ਸਿੰਘ ਮਲਿਕ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।