image caption:

ਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ਾਰਪ ਸ਼ੂਟਰ ਦੀਪਕ ਮੁੰਡੀ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ

 ਅਟਾਰੀ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁੱਖ ਮੁਲਜ਼ਮ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸਵੇਰ ਤੋਂ ਹੀ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਵਿੱਚ ਐਂਟੀ ਗੋਂਡਾ ਟਾਸਕ ਫੋਰਸ (ਏਜੀਟੀਐਫ) ਅਤੇ ਐਸਟੀਐਫ ਦੀ ਕਾਫੀ ਹਲਚਲ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਸਾਂਝੇ ਆਪ੍ਰੇਸ਼ਨ &rsquoਚ ਮੁੰਡੀ ਨੂੰ ਫੜਨ &rsquoਚ ਸਫਲਤਾ ਹਾਸਲ ਕੀਤੀ ਹੈ, ਪਰ ਸੀਨੀਅਰ ਅਧਿਕਾਰੀ ਇਸ ਬਾਰੇ ਅਜੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਦੱਸਣਯੋਗ ਹੈ ਕਿ ਗੈਂਗਸਟਰ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਦੇ ਐਨਕਾਊਂਟਰ ਤੋਂ ਬਾਅਦ ਮੁੰਡੀ ਹੀ ਗੋਲੀ ਚਲਾਉਣ ਵਾਲਾ ਬਚ ਗਿਆ। ਦਿੱਲੀ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ 3 ਸ਼ਾਰਪਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਨੂੰ ਅਤੇ ਰੂਪਾ ਦੇ ਮੁਕਾਬਲੇ ਤੋਂ ਬਾਅਦ ਡਰਿਆ ਹੋਇਆ ਮੁੰਡੀ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਸੀ।