image caption:

ਵਿਜੇ ਸਿੰਗਲਾ ਖ਼ਿਲਾਫ਼ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ 'ਚ ਚਾਰਜਸ਼ੀਟ ਦਾਇਰ

 ਚੰਡੀਗੜ੍ਹ: ਬਰਖ਼ਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਮੁਹਾਲੀ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ ਵਿੱਚ ਮੁਲਜ਼ਮ ਸਿੰਗਲਾ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਇਹ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸਿੰਗਲਾ ਨੂੰ 24 ਮਈ ਨੂੰ ਸਿਹਤ ਵਿਭਾਗ ਵੱਲੋਂ ਅਲਾਟ ਕੀਤੇ ਠੇਕਿਆਂ ਵਿੱਚ ਕਮਿਸ਼ਨ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ 8 ਜੁਲਾਈ ਨੂੰ ਜ਼ਮਾਨਤ ਮਿਲ ਗਈ ਸੀ।ਇਹ ਕੇਸ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਨਾਲ ਸਬੰਧਤ ਹੈ, ਭਾਵ ਕਿਸੇ ਸਰਕਾਰੀ ਕਰਮਚਾਰੀ ਦੁਆਰਾ ਕਾਨੂੰਨੀ ਮਿਹਨਤਾਨੇ ਤੋਂ ਇਲਾਵਾ ਕੋਈ ਹੋਰ ਰਿਸ਼ਵਤ ਲੈਣਾ, ਜਿਸ ਦੀ ਸਜ਼ਾ ਛੇ ਮਹੀਨੇ ਤੋਂ ਘੱਟ ਨਹੀਂ, ਜੋ ਕਿ ਪੰਜ ਸਾਲ ਤੱਕ ਹੋ ਸਕਦੀ ਹੈ।