image caption:

ਆਸ਼ੀਸ਼ ਮਿਸ਼ਰਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

 ਲਖਨਊ: ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੱਜ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਤੋਂ ਵੱਡਾ ਝਟਕਾ ਲੱਗਾ ਹੈ। ਲਖੀਮਪੁਰ ਖੇੜੀ ਦੇ ਟਿਕੁਨੀਆ 'ਚ ਹੋਈ ਹਿੰਸਾ 'ਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਨੇ ਮੰਗਲਵਾਰ ਨੂੰ ਰੱਦ ਕਰ ਦਿੱਤੀ।

ਦਰਅਸਲ, ਲਖਨਊ ਬੈਂਚ ਦੇ ਜਸਟਿਸ ਕ੍ਰਿਸ਼ਨਾ ਪਹਿਲ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ 15 ਜੁਲਾਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਦੀ ਸੁਣਵਾਈ ਅੱਜ ਯਾਨੀ ਮੰਗਲਵਾਰ ਨੂੰ ਹੋਈ। ਜ਼ਿਕਰਯੋਗ ਹੈ ਕਿ ਟਿਕੂਨੀਆ ਮਾਮਲੇ 'ਚ ਹਾਈਕੋਰਟ ਨੇ 10 ਫਰਵਰੀ ਨੂੰ ਆਸ਼ੀਸ਼ ਨੂੰ ਜ਼ਮਾਨਤ ਦਿੱਤੀ ਸੀ ਪਰ ਬਾਅਦ 'ਚ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਹੁਕਮਾਂ ਨੂੰ ਰੱਦ ਕਰਦੇ ਹੋਏ ਹਾਈਕੋਰਟ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਪੀੜਤ ਧਿਰ ਨੂੰ ਆਪਣਾ ਫੈਸਲਾ ਸੁਣਾਉਣ ਦਾ ਪੂਰਾ ਮੌਕਾ ਦੇਣ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ 'ਤੇ ਫੈਸਲਾ ਦੇਵੇ।