image caption:

ਸੁਪਰੀਮ ਕੋਰਟ ਵਿੱਚ ਕੋਈ ਸਿੱਖ ਜੱਜ ਕਿਉਂ ਨਹੀਂ? : ਸਿਮਰਨਜੀਤ ਮਾਨ

 ਨਵੀਂ ਦਿੱਲੀ- ਸੰਗਰੂਰ ਤੋਂ ਚੁਣੇ ਗਏ ਪਾਰਲੀਮੈਂਟ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਚੁੱਕਿਆ ਹੈ। ਲੋਕ ਸਭਾ ਵਿੱਚ ਫੈਮਲੀ ਕੋਰਟ ਦੇ ਬਿੱਲ ਉੱਤੇਚੱਲਦੀਬਹਿਸ ਦੌਰਾਨ ਹੋਰ ਵਿਰੋਧੀ ਧਿਰਾਂ ਨੇ ਜੱਜਾਂ ਦੀ ਨਿਯੁਕਤੀ ਵਿੱਚ ਦੇਰੀ ਦਾ ਮੁੱਦਾ ਉਠਾਇਆ ਸੀ।
ਇਸ ਬਹਿਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ, &lsquoਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੂੰ ਚਿੰਤਾ ਹੈ ਕਿ ਬਿਹਾਰ ਤੇ ਝਾਰਖੰਡ ਦਾ ਕੋਈ ਜੱਜ ਸੁਪਰੀਮ ਕੋਰਟ ਵਿੱਚ ਨਹੀਂ, ਮੈਨੂੰ ਚਿੰਤਾ ਹੈ ਕਿ ਸੁਪਰੀਮ ਕੋਰਟ ਵਿੱਚ ਕੋਈ ਵੀ ਸਿੱਖ ਜੱਜ ਨਹੀਂ ਹੈ।ਇਸ ਉੱਤੇ ਕਾਨੂੰਨ ਮੰਤਰੀ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਵਿਵਸਥਾ ਬਾਰੇ ਟਿੱਪਣੀ ਕਰਨਾ ਠੀਕ ਨਹੀਂ, ਪਰ ਧਰਮ ਤੇ ਜਾਤ ਮੁਤਾਬਕ ਸੁਪਰੀਮ ਕੋਰਟ ਦਾ ਜੱਜ ਬਣਾਉਣ ਦਾ ਕੋਈ ਰਾਖਵਾਂਕਰਨ ਨਹੀਂ ਹੈ।