image caption:

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਜੇਲ੍ਹਾਂ ਤੋਂ ਰਿਹਾਅ ਕਰੇਗੀ ਕੈਦੀ

 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ &lsquoਤੇ ਆਪ ਸਰਕਾਰ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 100 ਤੋਂ ਵੱਧ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ।

ਸੀ.ਐੱਮ. ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ 15 ਅਗਸਤ ਨੂੰ ਵੀ ਮਹਿਲਾ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਇਨ੍ਹਾਂ ਵਿੱਚ ਉਹ ਮਹਿਲਾ ਕੈਦੀ ਹੋਣਗੀਆਂ ਜਿਹੜੀਆਂ ਆਪਣੀ 50 ਫੀਸਦੀ ਤੱਕ ਸਜ਼ਾ ਪੂਰੀ ਕਰ ਚੁੱਕੀਆਂ ਹਨ ਜਾਂ ਫਿਰ ਦਿਵਿਆਂਗ ਹਨ ਜਾਂ ਇਸ ਸਬੰਧੀ ਤੈਅ ਕੀਤੀ ਪਾਲਿਸੀ ਦੇ ਅੰਡਰ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਅਜਿਹੀਆਂ ਔਰਤਾਂ ਦੀ ਗਿਣਤੀ 64-65 ਦੇ ਕਰੀਬ ਹੈ। ਇਨ੍ਹਾਂ ਸਾਰੇ ਕੈਦੀਆਂ ਦੀ ਗਿਣਤੀ ਵਧ ਵੀ ਸਕਦੀ ਹੈ ਇਸ ਸਬੰਧੀ ਅਜੇ ਕੁਝ ਤੈਅ ਨਹੀਂ ਕੀਤਾ ਗਿਆ।

ਮੰਤਰੀ ਮੰਡਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ/ਉਮਰ ਕੈਦ ਕੈਦੀਆਂ ਨੂੰ ਵਿਸ਼ੇਸ਼ ਮੁਆਫ਼ੀ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸੇ ਤਰ੍ਹਾਂ ਮੰਤਰੀ ਮੰਡਲ ਨੇ 15 ਅਗਸਤ, 2022 ਨੂੰ ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਨੂੰ &lsquoਆਜ਼ਾਦੀ ਕਾ ਅੰਮ੍ਰਿਤ ਮਹੋਤਸਵ&rsquo ਵਜੋਂ ਮਨਾਉਣ ਲਈ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਦੋਸ਼ੀਆਂ ਦੀ ਵਿਸ਼ੇਸ਼ ਮੁਆਫੀ ਅਤੇ ਰਿਹਾਈ ਲਈ ਕੇਸ ਭੇਜਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।

ਭਾਰਤ ਦੇ ਸੰਵਿਧਾਨ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 161 ਤਹਿਤ ਇਹ ਵਿਸ਼ੇਸ਼ ਮੁਆਫੀ ਦੇ ਕੇਸ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।