image caption:

ਅਫਗਾਨਿਸਤਾਨ ਦੇ ਕਾਬੁਲ ਕ੍ਰਿਕਟ ਸਟੇਡੀਅਮ ‘ਚ ਧਮਾਕਾ

 ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕਾਬੁਲ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ &lsquoਚ ਸ਼ਪਾਗਿਜ਼ਾ ਟੀ-20 ਕ੍ਰਿਕਟ ਲੀਗ ਦੌਰਾਨ ਆਤਮਘਾਤੀ ਬੰਬ ਧਮਾਕਾ ਹੋਇਆ। ਇਸ ਤੋਂ ਬਾਅਦ ਸਾਰੇ ਖਿਡਾਰੀਆਂ ਨੂੰ ਬੰਕਰ ਦੇ ਅੰਦਰ ਲਿਜਾਇਆ ਗਿਆ। ਲਾਈਵ ਮੈਚ ਦੌਰਾਨ ਧਮਾਕੇ ਕਾਰਨ ਸਟੇਡੀਅਮ &lsquoਚ ਮੌਜੂਦ ਦਰਸ਼ਕਾਂ &lsquoਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਾਬੁਲ ਪੁਲਿਸ ਹੈੱਡਕੁਆਰਟਰ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਬੈਂਡ-ਏ-ਅਮਿਰ ਡ੍ਰੈਗਨਸ ਅਤੇ ਪਾਮੀਰ ਜ਼ਾਲਮੀ ਵਿਚਾਲੇ ਮੈਚ ਚੱਲ ਰਿਹਾ ਸੀ। ਵੱਡੀ ਗੱਲ ਇਹ ਹੈ ਕਿ ਜਦੋਂ ਹਮਲਾ ਹੋਇਆ ਤਾਂ ਸੰਯੁਕਤ ਰਾਸ਼ਟਰ ਦੇ ਅਧਿਕਾਰੀ ਸਟੇਡੀਅਮ ਵਿੱਚ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਸ਼ਪਾਗਿਜ਼ਾ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ (IPL) ਦੀ ਤਰ੍ਹਾਂ ਇੱਕ ਪੇਸ਼ੇਵਰ ਟੀ-20 ਲੀਗ ਹੈ, ਜਿਸ ਦੀ ਸਥਾਪਨਾ ਅਫਗਾਨਿਸਤਾਨ ਕ੍ਰਿਕਟ ਬੋਰਡ ਦੁਆਰਾ 2013 ਵਿੱਚ ਕੀਤੀ ਗਈ ਸੀ।