image caption:

ਰਿਪੁਦਮਨ ਸਿੰਘ ਮਲਿਕ ਕਤਲਕਾਂਡ, ਕੈਨੇਡਾ ‘ਚ 2 ਸ਼ੂਟਰ ਗ੍ਰਿਫਤਾਰ, ਕਤਲ ਦੀ ਵਜ੍ਹਾ ਲਭ ਰਹੀ ਪੁਲਿਸ

ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਦੋਸ਼ ਵਿੱਚ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਆਰਸੀਐਮਪੀ ਨੇ ਇਹ ਨਹੀਂ ਦੱਸਿਆ ਹੈ ਕਿ ਦੋਵਾਂ ਨੇ ਇਹ ਕਤਲ ਕਿਉਂ ਕੀਤਾ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ। ਇਸ ਪਿੱਛੇ ਡੂੰਘੀ ਸਾਜ਼ਿਸ਼ ਦੱਸੀ ਜਾ ਰਹੀ ਹੈ।

ਮਲਿਕ ਨੂੰ 15 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਬੀਸੀ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਦੋਵੇਂ ਸ਼ੂਟਰਾਂ ਨੂੰ ਬ੍ਰਿਟਿਸ਼ ਕੋਲੰਬੀਆ ਤੋਂ ਗ੍ਰਿਫਤਾਰ ਕੀਤਾ ਗਿਆਹੈ, ਜਿਸ ਵਿੱਚ ਐਬਟਸਫੋਰਡ ਤੋਂ 21 ਸਾਲਾ ਟੈਨਰ ਫੌਕਸ ਅਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ 23 ਸਾਲਾਂ ਜੋਸ ਲੋਪੇਜ਼ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਆਰਸੀਐਮਪੀ ਪੁਲਿਸ ਨੇ ਇਸ ਮਾਮਲੇ ਵਿੱਚ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਅਤੇ ਸਿਰਫ਼ ਇੰਨਾ ਹੀ ਕਿਹਾ ਕਿ ਮਲਿਕ ਦੇ ਕਤਲ ਦੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਅਧਿਕਾਰੀ ਮਨਦੀਪ ਮੂਕਰ ਨੇ ਦੱਸਿਆ ਕਿ ਅਸੀਂ ਪੁਲਿਸ ਦੀ ਮੁਹਾਰਤ ਨਾਲ ਇਸ ਕਤਲ ਦੇ ਸਬੰਧ ਵਿੱਚ ਦੋਨਾਂ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਸਫ਼ਲ ਰਹੇ। ਇੱਕ ਸਵਾਲ ਦੇ ਜਵਾਬ ਵਿੱਚ ਅਧਿਕਾਰੀਆਂ ਨੇ ਇਹ ਦੱਸਣ ਤੋਂ ਵੀ ਇਨਕਾਰ ਕਰ ਦਿੱਤਾ ਕਿ ਇਹ ਕਾਰ ਕਿਸ ਦੀ ਸੀ ਅਤੇ ਸ਼ੂਟਰਾਂ ਨੇ ਕਿੱਥੋਂ ਚੋਰੀ ਕੀਤੀ ਸੀ। ਅਧਿਕਾਰੀ ਨੇ ਸਿਰਫ਼ ਇਹ ਕਿਹਾ ਕਿ ਕਾਰ ਸਾਡੇ ਕੇਸ ਵਿੱਚ ਇੱਕ ਅਹਿਮ ਗਵਾਹ ਹੈ ਅਤੇ ਇਸ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ।

ਮਲਿਕ ਦੇ ਪੁੱਤਰ ਜਸਪ੍ਰੀਤ ਨੇ ਕਿਹਾ ਕਿ ਜਾਂਚ ਦਾ ਨਤੀਜਾ ਜੋ ਵੀ ਹੋਵੇ, ਅਸੀਂ ਇੱਕ ਮਹਾਨ ਵਿਅਕਤੀ ਨੂੰ ਗੁਆ ਦਿੱਤਾ ਹੈ। ਪਰਿਵਾਰ ਦੁਖੀ ਅਤੇ ਸਦਮੇ ਵਿੱਚ ਹੈ। ਜਸਪ੍ਰੀਤ ਨੇ ਕਿਹਾ ਕਿ ਪੁਲਿਸ ਨੇ ਪਰਿਵਾਰ ਨੂੰ ਕੋਈ ਵਾਧੂ ਜਾਣਕਾਰੀ ਨਹੀਂ ਦਿੱਤੀ ਅਤੇ ਉਹ ਇਸ ਵਿਸ਼ੇ &lsquoਤੇ ਕਿਆਸ ਨਹੀਂ ਲਗਾਉਣਾ ਚਾਹੁੰਦੇ ਕਿ ਉਨ੍ਹਾਂ ਦੇ ਪਿਤਾ ਦੀ ਹੱਤਿਆ ਕਿਉਂ ਕੀਤੀ ਗਈ।