image caption:

2828 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ : ਮੁੱਖ ਮੰਤਰੀ ਭਗਵੰਤ ਮਾਨ

 ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਮਾਨ ਖੁਦ ਨਜਾਇਜ਼ ਕਬਜ਼ੇ ਕਰਵਾਉਣ ਲਈ ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਪਹੁੰਚੇ। ਮੁਹਾਲੀ ਦੇ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਛੋਟੀ ਮਾੜੀ ਨੰਗਲ ਵਿੱਚ ਪੰਚਾਇਤ ਵਿਭਾਗ ਵੱਲੋਂ 2828 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵਤ ਮਾਨ ਨੇ ਖੁਦ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਬਜ਼ੇ ਵਿਚ ਲਈ ਗਈ ਜ਼ਮੀਨ ਦਾ ਨਿਰੀਖਣ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਸਰਕਾਰੀ ਜ਼ਮੀਨ &rsquoਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੁਲਾਂਪਰ ਦੇ ਕੋਲ ਸਰਕਾਰੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਗਿਆ ਹੈ। 2828 ਜ਼ਮੀਨ ਵਿੱਚ 250 ਏਕੜ ਮੈਦਾਨੀ ਜ਼ਮੀਨ ਹੈ ਅਤੇ 2500 ਏਕੜ ਦੇ ਕਰੀਬ ਪਹਾੜੀ ਜ਼ਮੀਨ ਹੈ। ਮਾਨ ਨੇ ਕਿਹਾ ਇਸ ਪਹਾੜੀ ਜ਼ਮੀਨ ਵਿੱਚ ਖੈਰ ਦੀ ਲੱਕੜ ਵੀ ਲੱਗੀ ਹੋਈ ਹੈ, ਜਿਸ ਦੀ ਕੀਮਤ ਲਗਭਗ 50 ਕਰੋੜ ਦੇ ਕਰੀਬ ਹੈ। ਇਨ੍ਹਾਂ ਪੰਚਾਇਤੀ ਜ਼ਮੀਨ ਉਤੇ ਰਸੂਖਦਾਰਾਂ ਨੇ ਕਬਜ਼ਾ ਕੀਤਾ ਹੋਇਆ ਸੀ।

ਸੀ.ਐਮ ਮਾਨ ਨੇ ਦੱਸਿਆ ਕਿ ਇਸ ਜ਼ਮੀਨ 'ਤੇ 15 ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਜੋ ਅਦਾਲਤ ਵਿੱਚ ਕੇਸ ਹਾਰ ਚੁੱਕੇ ਹਨ। ਇਨ੍ਹਾਂ ਵਿੱਚੋਂ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੇ 125 ਏਕੜ ਜ਼ਮੀਨ &rsquoਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਇਸ ਤੋਂ ਇਲਾਵਾ ਮਾਨ ਦੀ ਨੂੰਹ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਦੇ ਬੇਟੇ ਦਾ ਵੀ ਨਾਜਾਇਜ਼ ਕਬਜ਼ਾ ਹੈ।