image caption:

ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ GST ਘੇਰੇ ਵਿਚ ਲਿਆਉਣ ਦੇ ਫੈਸਲੇ ਨੂੰ ਵਾਪਸ ਲਵੇ ਕੇਂਦਰ ਸਰਕਾਰ: CM ਮਾਨ

ਚੰਡੀਗੜ੍ਹ: ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਦੇ ਫੈਸਲੇ ਨੂੰ ਆਪਹੁਦਰਾ ਅਤੇ ਅਣਉਚਿਤ ਕਦਮ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਹਰਿਮੰਦਰ ਸਾਹਿਬ ਨੇੜਲੀਆਂ ਸਰਾਵਾਂ ਉਤੇ ਜੀ.ਐਸ.ਟੀ. ਲਾਉਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਐਨ.ਆਰ.ਆਈ. ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਸਮੇਤ ਸਰਾਵਾਂ ਦਰਬਾਰ ਸਾਹਿਬ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਰਾਵਾਂ ਦਾ ਮੁੱਖ ਮਨੋਰਥ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਦੇ ਰਹਿਣ ਦੀ ਵਿਵਸਥਾ ਕਰਨਾ ਹੈ ਜਿਸ ਕਰਕੇ ਇਹ ਸਰਾਵਾਂ ਗੁਰਦੁਆਰਾ ਕੰਪਲੈਕਸ ਦਾ ਅਨਿੱਖੜਵਾਂ ਹਿੱਸਾ ਹਨ।