image caption:

ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਵੇਟਲਿਫਟਰ ਹਰਜਿੰਰ ਕੌਰ ਨੂੰ ਪੰਜਾਬ ਸਰਕਾਰ ਦੇਵੇਗੀ 40 ਲੱਖ ਰੁਪਏ

ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਪੰਜਾਬ ਦੀ ਵੇਟਲਿਫਟਰ ਹਰਜਿੰਰ ਕੌਰ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਾਕਰ ਨੇ 40 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਸਰਾਕਰ ਖੇਡ ਵਿਭਾਗ ਦੀ ਨੀਤੀ ਤਹਿਤ ਹਰਜਿੰਦਰ ਕੌਰ ਨੂੰ 40 ਲੱਖ ਦਾ ਨਕਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ। ਹਰਜਿੰਦਰ ਕੌਰ ਨਾਭਾ ਦੇ ਨੇੜਲੇ ਪਿੰਡ ਮੈਹਸ ਦੀ ਜੰਮਪਲ ਹੈ। ਇਸ ਤੋਂ ਪਹਿਲਾਂ ਸੀ.ਐੱਮ. ਮਾਨ ਖਿਡਾਰਣ ਦੀ ਪ੍ਰਾਪਤੀ &lsquoਤੇ ਵਧਾਈ ਦਿੰਦਿਆਂ ਹਰਜਿੰਦਰ ਨੂੰ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਸਰੋਤ ਕਿਹਾ ਸੀ। ਹਰਜਿੰਦਰ ਕੌਰ ਨੇ ਕੁੱਲ 212 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਮਗਾ ਜਿੱਤਿਆ। ਉਸ ਨੇ ਇਹ ਤਗਮਾ 71 ਕਿਲੋ ਵਰਗ ਵਿੱਚ ਜਿੱਤਿਆ। ਇਸ ਦੇ ਨਾਲ ਹੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦਾ ਇਹ 9ਵਾਂ ਤਮਗਾ ਹੈ। ਹਰਜਿੰਦਰ ਕੌਰ ਨਾਭਾ ਦੇ ਨੇੜਲੇ ਪਿੰਡ ਮੈਹਸ ਦੀ ਜੰਮਪਲ ਹੈ।