image caption:

ਪੰਜਾਬ ਸਰਕਾਰ ਨੇ ਜੀਐੱਸਟੀ ਵਸੂਲੀ ਵਿੱਚ 24.15 ਫ਼ੀਸਦੀ ਅਤੇ ਆਬਕਾਰੀ ਵਸੂਲੀ ਵਿੱਚ 41.23 ਫ਼ੀਸਦੀ ਵਾਧਾ ਕਮਾਇਆ

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚਲੰਤ ਵਿੱਤੀ ਵਰ੍ਹੇ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਜੀਐੱਸਟੀ ਅਤੇ ਆਬਕਾਰੀ ਵਸੂਲੀ &rsquoਚ ਦਰਜ ਕੀਤੇ ਵਾਧੇ ਨੂੰ ਪੰਜਾਬ ਦੇ ਭਵਿੱਖ ਲਈ ਸ਼ੁਭ ਸੰਕੇਤ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਜੀਐੱਸਟੀ ਵਸੂਲੀ ਵਿੱਚ 24.15 ਫ਼ੀਸਦੀ ਅਤੇ ਆਬਕਾਰੀ ਵਸੂਲੀ ਵਿੱਚ 41.23 ਫ਼ੀਸਦੀ ਵਾਧਾ ਦਰਜ ਕੀਤਾ ਹੈ।