image caption:

ਪੰਜਾਬੀ ਗਾਇਕ-ਗੀਤਕਾਰ ਜਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਗਾਇਕ-ਗੀਤਕਾਰ ਜਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਉਸਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਜਾਨੀ ਦਾ ਪਰਿਵਾਰ ਦੇਸ਼ ਛੱਡ ਵਿਦੇਸ਼ ਜਾ ਚੁੱਕਾ ਹੈ ਅਤੇ ਹੁਣ ਗਾਇਕ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਹੈ। ਜਾਨੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ, ਏਡੀਜੀਪੀ (ਸੁਰੱਖਿਆ) ਪੰਜਾਬ ਪੁਲਿਸ ਅਤੇ ਮੁਹਾਲੀ ਦੇ ਐਸਐਸਪੀ ਨੂੰ ਪੱਤਰ ਭੇਜਿਆ ਗਿਆ। ਚਿੱਠੀ &lsquoਚ ਜਾਨੀ ਨੇ ਲਿਖਿਆ ਹੈ ਕਿ ਉਹ ਕਈ ਸਾਲਾਂ ਤੋਂ ਪੰਜਾਬੀ ਫਿਲਮ ਇੰਡਸਟਰੀ ਅਤੇ ਮਿਊਜ਼ਿਕ ਇੰਡਸਟਰੀ ਲਈ ਕੰਮ ਕਰ ਰਹੇ ਹਨ। ਗੀਤਕਾਰ ਨੇ ਲਿਖਿਆ ਕਿ ਉਸ ਨੂੰ ਅਤੇ ਉਸ ਦੇ ਮੈਨੇਜਰ ਦਿਲਰਾਜ ਸਿੰਘ ਨੰਦਾ ਨੂੰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਫ਼ੋਨ &lsquoਤੇ ਧਮਕੀਆਂ ਮਿਲ ਰਹੀਆਂ ਹਨ। ਇਨ੍ਹਾਂ ਧਮਕੀਆਂ ਤੋਂ ਤੰਗ ਆ ਕੇ ਗਾਇਕ ਨੇ ਦੱਸਿਆ ਕਿ ਉਸ ਨੇ ਆਪਣਾ ਪਰਿਵਾਰ ਪੰਜਾਬ ਤੋਂ ਵਿਦੇਸ਼ ਸ਼ਿਫਟ ਕਰ ਲਿਆ ਹੈ। ਜਾਨੀ ਨੇ ਆਪਣੇ ਪੱਤਰ ਵਿੱਚ ਸਿੱਧੂ ਮੂਸੇ ਵਾਲਾ ਦੀ ਮੌਤ ਦਾ ਜ਼ਿਕਰ ਵੀ ਕੀਤਾ ਹੈ। ਉਸ ਨੇ ਕਿਹਾ, &ldquoਮੇਰੇ ਕੰਮ ਕਾਰਨ ਕਈ ਵਾਰ ਮੈਨੂੰ ਸ਼ੂਟਿੰਗ ਲਈ ਬਾਹਰ ਜਾਣਾ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਬਾਹਰ ਜਾਣਾ ਬਹੁਤ ਮੁਸ਼ਕਲ ਹੁੰਦਾ ਹੈ।&rdquo